Friday, July 31, 2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ PUNJ2809201915ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ।ਇਸ ਦੌਰਾਨ 38 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਧਾਰਮਿਕ ਕਵਿਤਾਵਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ।ਕਵਿਤਾ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਵਿਚ ਕੁੱਝ ਨੇਤਰਹੀਣ ਬੱਚਿਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।ਇਨ੍ਹਾਂ ਮੁਕਾਬਲਿਆਂ ਵਿਚ ਨਿਰਣਾਕਾਰ ਵਜੋਂ ਡਾ. ਹਰੀ ਸਿੰਘ ਜਾਚਕ, ਸੁਰਿੰਦਰ ਸਿੰਘ ਨਿਮਾਣਾ ਤੇ ਬੀਬੀ ਰਾਜਵਿੰਦਰ ਕੌਰ ਨੇ ਸੇਵਾ ਨਿਭਾਈ।
             ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।
          ਕਵਿਤਾ ਮੁਕਾਬਲਿਆਂ ਦੌਰਾਨ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਰਾਜਵਿੰਦਰ ਸਿੰਘ ਜੋਗਾ, ਪ੍ਰਚਾਰਕ ਭਾਈ ਅਮਰ ਸਿੰਘ ਆਦਿ ਮੌਜੂਦ ਸਨ।
 

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply