ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੇ ਅੰਧ ਵਿਸ਼ਵਾਸ਼ਾਂ, ਵਹਿਮਾਂ ਅਤੇ
ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰਨ ਲਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਰਾਸ਼ਟਰੀ ਬਾਲ ਸ਼ਿਕਸ਼ਾ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਇਸਲਾਮਾਬਾਦ ਦੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਜ, ਦੇਸ਼ ਅਤੇ ਦੁਨੀਆਂ ਵਿੱਚ ਵਾਪਰਨ ਵਾਲੀ ਹਰ ਕੁਦਰਤੀ ਅਤੇ ਗੈਰ ਕੁਦਰਤੀ ਘਟਨਾ ਦੇ ਕਾਤਲਾਂ ਨੂੰ ਤਰਕ ਦੀ ਕਸੌਟੀ ’ਤੇ ਪਰਖਣ ਦੀ ਵਿਗਿਆਨਕ ਸੋਚ ਅਪਨਾਉਣੀ ਚਾਹੀਦੀ ਹੈ ਅਤੇ ਭਾਰਤੀ ਸੰਵਿਧਾਨ ਦੀ ਧਾਰਾ 51-ਏ (ਐਚ) ਅਨੁਸਾਰ ਹਰ ਭਾਰਤੀ ਨਾਗਰਿਕ ਨੂੰ ਜ਼ਿੰਦਗੀ ਵਿਚ ਵਿਗਿਆਨਕ ਸੋਚ ਰੱਖਣ ਅਤੇ ਇਸ ਦਾ ਪ੍ਰਚਾਰ ਪ੍ਰਸਾਰ ਕਰਨ ਦੀ ਤਾਕੀਦ ਵੀ ਕੀਤੀ ਗਈ ।ਪਰ ਬੜੇ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਿਖਿਆ ਪ੍ਰਣਾਲੀ ਵਿਚ ਵਿਦਿਆਰਥੀਆਂ ਨੂੰ ਅਧਿਆਤਮਵਾਦ ਦੇ ਅੰਧ ਵਿਸ਼ਵਾਸਾਂ ਵਿਚ ਫਸਾਇਆ ਜਾ ਰਿਹਾ ਹੈ।
ਸਕੂਲ ਪ੍ਰਿੰਸੀਪਲ ਦਿਨੇਸ਼ ਕਪੂਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਧਾਗੇ ਤਵੀਤਾਂ, ਜਾਦੂ ਟੂਣਿਆਂ, ਜੋਤਿਸ਼, ਅਖੌਤੀ ਭੂਤਾਂ ਪ੍ਰੇਤਾਂ ਅਤੇ ਕਾਲੇ ਇਲਮ ਦੇ ਅੰਧ ਵਿਸ਼ਵਾਸ ਅਤੇ ਪਾਖੰਡੀ ਬਾਬਿਆਂ ਦੀ ਲੁੱਟ ਤੋਂ ਬਚਣ ਲਈ ਤਰਕਸ਼ੀਲ ਸਾਹਿਤ ਦਾ ਅਧਿਐਨ ਕਰਨਾ ਜ਼ਰੂਰੀ ਹੈ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਸ ਵਿਚ ਆਪਣੀ ਪ੍ਰਸੰਸਾਯੋਗ ਭੂਮਿਕਾ ਨਿਭਾਅ ਰਹੀ ਹੈ।
ਤਰਕਸ਼ੀਲ ਆਗੂਆਂ ਜਸਪਾਲ ਬਾਸਰਕਾ ਅਤੇ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਤਰਕਸ਼ੀਲ ਨਜ਼ਰੀਆ ਅਪਨਾਉਣ ਅਤੇ ਤਰਕਸ਼ੀਲ ਸੁਸਾਇਟੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦਾ ਸਟਾਫ ਅਤੇ ਤਰਕਸ਼ੀਲ ਮੈਂਬਰ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media