ਸੁਲਤਾਨਪੁਰ ਲੋਧੀ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਸ਼੍ਰੀ ਸੁਲਤਾਨਪੁਰ ਸਾਹਿਬ ਲੋਧੀ ਦੇ ਗੁਰਦੁਆਰਾ ਹੱਟ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਕਰਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ ਮਿਤੀ 1 ਅਕਤੂਬਰ ਨੂੰ ਹੋਵੇਗੀ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਅਗੁਵਾਈ `ਚ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁ: ਪ੍ਰਬੰਧਕ ਕਮੇਟੀ ਅਤੇ ਸੰਤ ਸਮਾਜ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਇਹ ਪਾਠ ਬੋਧ ਸਮਾਗਮ 9 ਨਵੰਬਰ ਤੱਕ ਚਲੇਗਾ।
ਪ੍ਰੋ: ਸਰਚਾਂਦ ਸਿੰਘ ਨੇ ਦਸਿਆ ਕਿ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਨੇ ਗੁਰਬਾਣੀ ਸ਼ੁਧ ਪਾਠ ਬੋਧ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਕਿਹਾ ਕਿ ਸਮਾਗਮ `ਚ ਹਿੱਸਾ ਲੈ ਕੇ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਗੁਰਬਾਣੀ ਦੀਆਂ ਸੈਚੀਆਂ ਵੰਡੀਆਂ ਜਾਣਗੀਆਂ ਅਤੇ ਦੂਰੋ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਦਾ ਖਾਸ ਪ੍ਰਬੰਧ ਹੋਵੇਗਾ।
ਇਸ ਮੌਕੇ ਉਹਨਾਂ ਨਾਲ ਭਾਈ ਅਜੈਬ ਸਿੰਘ ਅਭਿਆਸੀ, ਭਾਈ ਸਵਰਨ ਸਿੰਘ ਖਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਬਾਬਾ ਕਸ਼ਮੀਰ ਸਿੰਘ, ਜਥੇ: ਬਾਬਾ ਕਾਲਾ ਸਿੰਘ ਕਾਰਸੇਵਾ ਬਾਬਾ ਭੁਰੇ ਵਾਲੇ, ਜਥੇ: ਸੁਖਦੇਵ ਸਿੰਘ ਅਨੰਦਪੁਰ, ਮੈਨੇਜਰ ਸਤਨਾਮ ਸਿੰਘ ਰਿਆੜ, ਮੁਖਤਿਆਰ ਸਿੰਘ, ਸੁਖਜੀਤ ਸਿੰਘ ਟਪਈਆਂ ਆਦਿ ਵੀ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …