ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨੇਪਾਲ ਦੇ ਪ੍ਰਧਾਨ
ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਦਾ ਸੱਦਾ ਦਿੱਤਾ।ਲੌਂਗੋਵਾਲ ਜੋ ਨੇਪਾਲ ਅੰਦਰ ਭਾਰਤੀ ਦੂਤਾਵਾਸ ਵੱਲੋਂ ਕਾਠਮੰਡੂ ’ਚ ਰੱਖੇ ਇੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਗਏ ਸਨ, ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਰਿਸ਼ਾਇਸ਼ ’ਤੇ ਮੁਲਾਕਾਤ ਕੀਤੀ।ਉਨ੍ਹਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਭਾਈ ਗੁਰਚਰਨ ਸਿਮਘ ਗਰੇਵਾਲ, ਸੁਖਦੇਵ ਸਿੰਘ ਭੂਰਾ ਕੋਹਨਾ ਤੇ ਦਰਸ਼ਨ ਸਿੰਘ ਵੀ ਸਨ।
ਇਸ ਮੁਲਾਕਾਤ ਦੌਰਾਨ ਭਾਈ ਲੌਂਗੋਵਾਲ ਨੇ ਨੇਪਾਲ ਵੱਸਦੇ ਸਿੱਖਾਂ ਦੇ ਧਾਰਮਿਕ ਮਸਲਿਆਂ ਬਾਰੇ ਵੀ ਸ੍ਰੀ ਕੇ.ਪੀ ਸ਼ਰਮਾ ਓਲੀ ਨਾਲ ਵਿਚਾਰ ਵਟਾਂਦਰਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਨੁਸਾਰ ਨੇਪਾਲ ਦੇ ਪ੍ਰਧਾਨ ਮੰਤਰੀ ਨੇ ਜਿਥੇ ਪ੍ਰਕਾਸ਼ ਪੁਰਬ ਸਮਾਗਮ ਮੌਕੇ 12 ਨਵੰਬਰ ਦੇ ਸਮਾਗਮ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ, ਉਥੇ ਹੀ ਸਿੱਖਾਂ ਦੇ ਨੇਪਾਲ ਨਾਲ ਬਿਹਤਰ ਰਿਸ਼ਤਿਆਂ ਨੂੰ ਵੀ ਸਲਾਹਿਆ।ਪ੍ਰਧਾਨ ਮੰਤਰੀ ਨਾਲ ਮੁਲਾਕਾਤ ਮੌਕੇ ਨੇਪਾਲ ਵਿਚ ਭਾਰਤੀ ਅੰਬੈਸਡਰ ਮਨਜੀਵ ਸਿੰਘ ਪੁਰੀ ਸਮੇਤ ਸਥਾਨਕ ਸਿੱਖ ਆਗੂ ਵੀ ਮੌਜੂਦ ਰਹੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media