ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੇਪਾਲ ਵਿਚ ਹੋ ਰਹੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਵਿਚ ਸ਼ਮੂਲੀਅਤ ਲਈ ਕਾਠਮੰਡੂ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਥਾਨਕ ਭਾਰਤੀ ਅੰਬੈਸਡਰ ਮਨਜੀਵ ਸਿੰਘ ਪੁਰੀ ਅਤੇ ਸਿੱਖ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਵਰਨਣਯੋਗ ਹੈ ਕਿ ਨੇਪਾਲ ਸਰਕਾਰ ਦੇ ਸਹਿਯੋਗ ਨਾਲ ਭਾਰਤੀ ਅੰਬੈਸੀ ਵੱਲੋਂ ਕਾਠਮੰਡੂ ਸਥਿਤ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਵਿਖੇ ਗੁਰਮਤਿ ਸਮਾਗਮ ਰੱਖਿਆ ਗਿਆ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਲੌਂਗੋਵਾਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਨਿੱਜੀ ਸਹਾਇਕ ਦਰਸ਼ਨ ਸਿੰਘ ਵੀ ਨੇਪਾਲ ਗਏ ਹਨ।ਇਸ ਸਮੇਂ ਭਾਰਤੀ ਐਬੰਸਡਰ ਤੋਂ ਇਲਾਵਾ ਪ੍ਰਭਜੋਤ ਸਿੰਘ ਘੁਲਾਟੀ, ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਸਤਿਸੰਗ, ਰਵਿੰਦਰ ਸਿੰਘ ਭੁੱਲਰ, ਅੰਗਦ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …