ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸ਼ੋ੍ਰਮਣੀ ਕਮੇਟੀ ਵੱਲੋਂ ਕਰੜੇ ਸ਼ਬਦਾਂ ਵਿਚ ਨਖੇਧੀ ਕੀਤੀ ਗਈ ਹੈ।ਇਸ ਮੰਦਭਾਗੀ ਘਟਨਾ ਨੂੰ ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਸਦਮੇ ਵਾਲੀ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇਸ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੀ ਮੰਗ ਕੀਤੀ ਤੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕ ਕੇ ਦੁਨੀਆਂ ਭਰ ਦੇ ਦੇਸ਼ਾਂ ਦੀਆਂ ਸਰਕਾਰਾਂ ਨਾਲ ਤੁਰੰਤ ਰਾਬਤਾ ਬਣਾਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਅਮਰੀਕਾ ਅੰਦਰ ਸਿੱਖ ਦੀ ਹੱਤਿਆ ਨੂੰ ਅਫਸੋਸਨਾਕ ਦੱਸਿਆ ਹੈ।ਉਨ੍ਹਾਂ ਸਿੱਖ ਪੁਲਿਸ ਅਫਸਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਡਾ. ਰੂਪ ਸਿੰਘ ਨੇ ਕਿਹਾ ਕਿ ਦੁਨੀਆਂ ਅੰਦਰ ਸਿੱਖਾਂ ਨੇ ਆਪਣੇ ਸੱਭਿਆਚਾਰ ਦੀ ਅਮੀਰੀ ਤੇ ਸਖਤ ਮਿਹਨਤ ਸਦਕਾ ਇੱਕ ਵਿਲੱਖਣ ਪਛਾਣ ਸਾਹਮਣੇ ਲਿਆਂਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਈਰਖਾ ਕਰਨ ਵਾਲੇ ਲੋਕ ਸਿੱਖਾਂ ਨਾਲ ਘਿਰਣਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਖ ਪੁਲਿਸ ਅਫਸਰ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਬਦਲੇ ਗੋਲੀਆਂ ਮਾਰ ਕੇ ਮਾਰ ਦੇਣਾ ਕਿਥੋਂ ਤੱਕ ਜਾਇਜ ਹੈ।ਅਮਰੀਕਾ ਸਰਕਾਰ ਨੂੰ ਇਸ ਬੇਹੱਦ ਦੁੱਖਦਾਈ ਘਟਨਾ ਨੂੰ ਸੰਜ਼ੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਉਥੇ ਵੱਸਦੇ ਹਰ ਸਿੱਖ ਦੀ ਸੁਰੱਖਿਆ ਨੂੰ ਲਾਜ਼ਮੀ ਬਣਾਉਣਾ ਚਾਹੀਦਾ ਹੈ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …