ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਕਮਾਂਡਿੰਗ ਅਫ਼ਸਰ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ
ਕਰਨਲ ਵਿਜੈਦੀਪ ਸਿੰਘ, ਐਡਮ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਆਈ.ਟੀ.ਆਈ. ਸਮਰਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਪਿ੍ਰੰਸੀਪਲ ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਦਵਿੰਦਰ ਸਿੰਘ ਦੀ ਅਗਵਾਈ ਹੇਠ ਦੋਨੋਂ ਸੰਸਥਾਵਾਂ ਦੇ ਐਨ.ਸੀ.ਸੀ ਅਫ਼ਸਰਾਂ ਲੈਫ਼ਟੀਨੈਂਟ ਜਤਿੰਦਰ ਕੁਮਾਰ ਅਤੇ ਲੈਫ਼ਟੀਨੈਂਟ ਤਨਵੀਰ ਸਿੰਘ ਦੇ ਪ੍ਰਬੰਧ ਅਤੇ ਦੇਖ ਰੇਖ ਹੇਠ ਸਾਂਝੇ ਤੌਰ ’ਤੇ ਮੈਗਾ ਸਵੱਛਤਾ ਪਖਵਾੜਾ ਮਨਾਇਆ ਗਿਆ।ਇਸ ਤਹਿਤ ਦੋਨੋਂ ਸੰਸਥਾਵਾਂ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਰਵਜਨਕ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਸਿਵਲ ਹਸਪਤਾਲ ਸਮਰਾਲਾ ਅਤੇ ਬੱਸ ਸਟੈਂਡ ਸਮਰਾਲਾ ਆਦਿ `ਤੇ ਸਵੱਛਤਾ ਅਭਿਆਨ ਤਹਿਤ ਸਫ਼ਾਈ ਕੀਤੀ ਤੇ ਆਮ ਨਾਗਰਿਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਜੀ.ਆਈ ਗੁਰਮੀਤ ਸਿੰਘ, ਸਤਨਾਮ ਸਿੰਘ, ਸੁਪਰਡੈਂਟ ਦੌਲਤ ਰਾਮ, ਲੈਕਚਰਾਰ ਰਾਜੀਵ ਰਤਨ, ਵਰਿੰਦਰ ਕੁਮਾਰ, ਹਰੀ ਚੰਦ ਵਰਮਾ, ਗੁਰਮੀਤ ਸਿੰਘ, ਇੰਦਰਪ੍ਰੀਤ ਕੌਰ ਸੇਖੋਂ, ਸੰਦੀਪ ਕੌਰ, ਕਮਲਪ੍ਰੀਤ ਕੌਰ, ਇਕਬਾਲ ਸਿੰਘ, ਬਲਰਾਜ ਸਿੰਘ (ਕੰਪਿ: ਫ਼ੈਕਲਟੀ), ਬੀਰ ਬਹਾਦਰ ਸਿੰਘ ਅਤੇ ਪਵਨ ਕੁਮਾਰ ਆਦਿ ਸ਼ਾਮਿਲ ਹੋਏ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media