ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਪੁੱਜੇ
ਪਟਿਆਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ
ਕਰਹਾਲੀ ਵਿਖੇ ਸਕੂਲ ਇੰਚਾਰਜ਼ ਨਵਨੀਤ ਸਿੰਘ ਦੀ ਅਗਵਾਈ `ਚ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਜਿਸ ਵਿੱਚ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੁਲਾਈ ਅਤੇ ਸਤੰਬਰ 2019 ਪ੍ਰੀਖਿਆਵਾਂ ਵਿੱਚ ਪ੍ਰਾਪਤ ਅੰਕਾਂ ਬਾਰੇ ਅਤੇ ਵਿਦਿਆਰਥੀ ਦੀ ਸਮੁੱਚੀ ਤਰੱਕੀ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਣ ਸਿੰਘ ਬਾਜਵਾ ਨੇ ਦੌਰਾ ਕੀਤਾ ਤੇ ਉਨ੍ਹਾਂ ਸਕੂਲ ਸਟਾਫ ਦੀ ਪ੍ਰਸੰਸਾ ਕੀਤੀ।
ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵਿਦਿਆਰਥੀਆਂ ਦੀ ਪ੍ਰੋਗਰੈਸ ਦੱਸਣ ਨਾਲ 100 ਫੀਸਦੀ ਰਿਜ਼ਲਟ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।ਦਲਜੀਤ ਸਿੰਘ ਅਤੇ ਸੁਖਵੀਰ ਸਿੰਘ ਵੀ ਮੌਜੂਦ ਰਹੇ।ਸਕੂਲ ਇੰਚਾਰਜ਼ ਨਵਨੀਤ ਸਿੰਘ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ `ਚ ਮਾਪਿਆਂ ਨੇ ਸ਼ਮੂਲੀਅਤ ਕੀਤੀ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।
ਇਸ ਮੌਕੇ ਪਰਦੀਪ ਸਿੰਘ, ਲਖਵੀਰ ਸਿੰਘ, ਸੁਖਜਿੰਦਰ ਸਿੰਘ, ਗਗਨਦੀਪ ਸਿੰਘ, ਪ੍ਰੀਤਇੰਦਰ ਸਿੰਘ, ਅੰਜੂ ਸ਼ਰਮਾ, ਰੁਪਿੰਦਰ ਕੌਰ, ਰਿਚਾ ਰਾਣੀ, ਜਗਨਦੀਪ ਕੌਰ, ਰਣਦੀਪ ਕੌਰ, ਮੋਨਿਕਾ ਸਿੰਗਲਾ, ਸੋਨੀਆ ਲੁਥਰਾ, ਹਰਲੀਨ ਕੌਰ, ਹਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media