Monday, September 21, 2026

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਪੇ ਅਧਿਆਪਕ ਮਿਲਣੀ

ਮਲੋਟ, 29 ਸਤੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ PUNJ2909201917ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਵਿਦਿਆਰਥਣਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਪਤਾ ਕੀਤਾ।ਸਵੱਛ ਭਾਰਤ ਅਭਿਆਨ ਤਹਿਤ ਬਚਿਆ ਵਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਬਾਰੇ ਆਏ ਹੋਏ ਮਾਪਿਆਂ ਨੂੰ ਜਾਗਰੂਕ ਕੀਤਾ।ਸਾਇੰਸ ਵਿਭਾਗ ਵਲੋਂ ਊਰਜਾ ਕਲੱਬ ਤਹਿਤ ਊਰਜਾ ਬਚਾਉਣ ਲਈ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਮਾਪੇ ਅਧਿਆਪਕ ਮਿਲਣੀ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਜੈ ਗਰਗ ਨੇ ਆਏ ਹੋਏ ਮਾਪਿਆਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਨਾਲ ਮਾਪਿਆਂ ਅਤੇ ਅਧਿਆਪਕਾਂ ਵਿੱਚ ਤਾਲਮੇਲ ਬਣਿਆ ਰਹਿੰਦਾ ਹੈ।ਸਿਖਿਆ ਵਿਭਾਗ ਵਲੋਂ ਇਗਲਿਸ਼ ਅਤੇ ਪੰਜਾਬੀ ਦੇ ਸ਼ਬਦਾਂ ਵਿੱਚ ਚੰਗੀ ਰੁੱਚੀ ਦਿਖਾਉਣ ਵਾਲੇ ਬੱਚਿਆਂ ਨੂੰ ਹਰ ਰੋਜ਼ ਸਵੇਰ ਦੀ ਸਭਾ ਵਿੱਚ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।ਮਾਪਿਆਂ ਵਾਸਤੇ ਚਾਹ ਵਗੈਰਾ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
              ਮਾਪਿਆਂ ਨੂੰ ਸਮਾਰਟ ਕਲਾਸਾਂ ਅਤੇ ਬਚਿਆਂ ਦੇ ਲਈ ਸਾਫ਼ ਸੁਥਰੇੇ ਪਾਣੀ ਲਈ ਲਾਇਆ ਵੱਡਾ ਆਰ.ਓ ਸਿਸਟਮ ਦਿਖਾਇਆ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply