ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਅੰਮ੍ਰਿਤਸਰ ਵੱਲੋਂ ਤਿਆਰ ਕੀਤੇ ਗਏ ਯਾਦਗਾਰੀ ਸਿੱਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੇ ਗਏ।ਦੱਸਣਯੋਗ ਹੈ ਕਿ ਇਹ ਯਾਦਗਾਰੀ ਸਿੱਕੇ ਸੁਨਹਿਰੀ ਅਤੇ ਚਾਂਦੀ ਰੰਗੇ ਹਨ।ਦੋਹਾਂ ਤਰ੍ਹਾਂ ਦੇ ਸਿੱਕਿਆਂ ਦੇ ਸੈਟ ਦੀ ਕੀਮਤ ਇਕ ਹਜ਼ਾਰ ਰੁਪਏ ਰੱਖੀ ਗਈ ਹੈ।ਸਿੱਕੇ ਦੇ ਇਕ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਦੂਸਰੇ ਪਾਸੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੀ ਤਸਵੀਰ ਹੈ। ਇਸ ਤੋਂ ਇਲਾਵਾ ਇਨ੍ਹਾਂ ਉਪਰ ‘550 ਸਾਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ’ ਅਤੇ ‘ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ’ ਵੀ ਉਕਰਿਆ ਹੋਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵਡ, ਨਿਰਮਲ ਸਿੰਘ ਹਰਿਆਓ, ਅਵਤਾਰ ਸਿੰਘ ਵਣਵਾਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡਾ. ਏ.ਪੀ ਸਿੰਘ ਅਤੇ ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …