Monday, December 23, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਸ਼ਬਦ ਕੀਰਤਨ ਮੁਕਾਬਲੇ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ PUNJ2909201922ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ-ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 30 ਸਕੂਲਾਂ ਦੇ 200 ਬੱਚਿਆਂ ਨੇ ਭਾਗ ਲਿਆ।ਇਨ੍ਹਾਂ ਵਿਚ 2 ਨੇਤਰਹੀਣ ਵਿਦਿਆਲਿਆਂ ਦੇ ਬੱਚੇ ਵੀ ਸ਼ਾਮਲ ਸਨ।ਸ਼ਬਦ ਕੀਰਤਨ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਸੇਵਾ ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਹਰਲੀਨ ਕੌਰ ਅਤੇ ਭਾਈ ਨਰਿੰਦਰ ਸਿੰਘ ਬਨਾਰਸ ਵਾਲੇ ਸਾਬਕਾ ਹਜ਼ੂਰੀ ਰਾਗੀ ਨੇ ਨਿਭਾਈ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ 15 ਅਕਤੂਬਰ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੇਂਟਿੰਗ, ਸਿੱਖ ਇਤਿਹਾਸ ਸਬੰਧੀ ਲਿਖਤੀ, ਸ਼ਬਦ ਵਿਚਾਰ ਕਵਿਤਾ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸਾਰੇ ਮੁਕਾਬਲਿਆਂ ਦੌਰਾਨ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਨਮਾਨਿਤ ਕੀਤਾ ਜਾਵੇਗਾ।
            ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਘੇਲ ਸਿੰਘ, ਕੋਆਰਡੀਨੇਟਰ ਡਾ. ਰਣਜੀਤ ਕੌਰ ਪੰਨਵਾਂ, ਕਾਬਲ ਸਿੰਘ ਸੁਪਰਵਾਈਜ਼ਰ, ਸਕਾਲਰ ਡਾ. ਹਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਗੁਰਸ਼ਰਨ ਕੌਰ ਅਤੇ ਅਮਰ ਸਿੰਘ ਆਦਿ ਮੌਜੂਦ ਸਨ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply