Thursday, June 19, 2025
Breaking News

ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ਦਾ ਨਤੀਜਾ ਸ਼ਾਨਦਾਰ ਰਿਹਾ

ਤਸਵੀਰ : ਗੋਲਡੀ
ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ‘ਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ। ਤਸਵੀਰ : ਗੋਲਡੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ (ਆਈ.ਟੀ.) ਤੇ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਹਨਾਂ ਨਤੀਜਿਆਂ ਅਨੁਸਾਰ ਐਮ.ਐਸ.ਸੀ (ਆਈ.ਟੀ.) ਚੌਥਾ ਸਮੈਸਟਰ ਦੇ 2 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕਾਂ ਤੋਂ ਵਧੇਰੇ ਅਤੇ 48 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਅੰਕਾਂ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਇਸ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪ੍ਰਿਅੰਕਾ ਗਰਗ ਨੇ 71% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਅਤੇ ਰਾਜਵੰਤ ਕੌਰ ਨੇ 70.60% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਪਰਮਜੀਤ ਕੌਰ 69.8% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਸਰੇ ਸਥਾਨ ‘ਤੇ ਰਹੀ।  ਇਸ ਤੋਂ ਇਲਾਵਾ ਬਾਬਾ ਫ਼ਰੀਦ ਕਾਲਜ ਦੀ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜੇ ਵੀ 100 ਪ੍ਰਤੀਸ਼ਤ ਰਹੇ। ਇਸ ਕਲਾਸ ਦੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਇਹ ਪ੍ਰੀਖਿਆ ਪਾਸ ਕੀਤੀ ਹੈ। ਇਸ ਕਲਾਸ ਦੀ ਵਿਦਿਆਰਥਣ ਰਿੰਪਲ ਨੇ 81.4 ਪ੍ਰਤੀਸ਼ਤ, ਰਾਜਵੀਰ ਕੌਰ ਨੇ 76.4 ਪ੍ਰਤੀਸ਼ਤ ਅਤੇ ਨੀਤਿਕਾ ਨੇ 76.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਜਿਹੀਆਂ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸੰਸਥਾ ਵਿਖੇ ਅਪਣਾਏ ਜਾ ਰਹੇ ਟੀਚਿੰਗ ਦੇ ਆਧੁਨਿਕ ਨਵੀਨ ਢੰਗਾਂ (ਟੀਚਿੰਗ ਮੈਥਡੋਲੋਜੀ) ਅਤੇ ਆਧੁਨਿਕ ਸਾਇੰਸ ਲੈਬਾਰਟਰੀਆਂ ਸਦਕਾ ਪੋਸਟ ਗਰੈਜੂਏਸ਼ਨ ਦੇ ਇਹੋ ਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ। ਇਸ ਤੋਂ ਇਲਾਵਾ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਸੰਸਥਾ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਉਹਨਾਂ ਨੇ ਕਿਹਾ ਕਿ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਵੀ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ । ਉਨ੍ਹਾਂ ਨੇ ਕਿਹਾ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਾਲਵਾ ਖੇਤਰ ਵਿੱਚ ਉੱਚ ਸਿੱਖਿਆ ਪ੍ਰਦਾਨ ਕਰਨ ਵਾਲੀ ਅਜਿਹੀ ਸੰਸਥਾ ਹੈ ਜਿੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਕੇ ਇੰਡਸਟਰੀਅਲ ਦੌਰੇ, ਸੈਮੀਨਾਰ, ਮਾਹਿਰਾਂ ਦੇ ਭਾਸ਼ਣ ਅਤੇ ਲਾਈਵ ਪ੍ਰੋਜੈਕਟਾਂ ਰਾਹੀਂ ਵਿਵਹਾਰਿਕ ਗਿਆਨ ਦਿੱਤਾ ਜਾਂਦਾ ਹੈ।ਉਨ੍ਹਾਂ ਨੇ ਐਮ.ਐਸ.ਸੀ (ਆਈ.ਟੀ.) ਤੇ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …

Leave a Reply