Thursday, June 18, 2026

10 ਅਕਤੂਬਰ ਨੂੰ ਪਰਿਵਾਰਾਂ ਸਮੇਤ ਬਠਿੰਡਾ ਵੱਲ ਵਹੀਰਾਂ ਘੱਤਣਗੇ ਠੇਕਾ ਕਾਮੇ – ਸ਼ੇਰ ਸਿੰਘ ਖੰਨਾ

ਲੌਂਗੋਵਾਲ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ Protest Rallyਵਰਕਰਜ਼ ਲੇਬਰ ਯੂਨੀਅਨ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਪ੍ਰਦੀਪ ਕੁਮਾਰ ਚੀਮਾਂ, ਗੁਰਜੰਟ ਸਿੰਘ ਬੁਗਰਾ ਅਤੇ ਕ੍ਰਿਸ਼ਨ ਸਿੰਘ ਸ਼ੇਰੋਂ ਨੇ ਸਾਂਝੇ ਪ੍ਰੈਸ ਬਿਆਨ `ਚ ਕਿਹਾ ਹੈ ਕਿ ਸਰਕਾਰੀ ਥਰਮਲ ਪਲਾਂਟਾਂ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਜਲ ਸਪਲਾਈ, ਪਾਵਰਕਾਮ, ਮਨਰੇਗਾ, ਪਨਬਸ, ਕਿਰਤ ਵਿਭਾਗ ਆਦਿ ਸਰਕਾਰੀ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ `ਚ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ। ਆਪਣੇ-ਆਪਣੇ ਮਹਿਕਮੇ ਵਿੱਚ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਇਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋ ਵਿੱਤ ਮੰਤਰੀ ਪੰਜਾਬ ਦੇ ਹਲਕੇ ਵਿਚ ਪਰਿਵਾਰਾਂ ਅਤੇ  ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਨ ਤੋ ਬਾਅਦ ਸ਼ਹਿਰ ਵਿਚ ਰੋਸ ਮਾਰਚ ਕੱਢਣਗੇ।
          ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 10 ਅਕਤੂਬਰ ਦੀ ਬਠਿੰਡਾ ਸ਼ਹਿਰ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੁਨੈਕਟਰ ਵਰਕਰਜ਼ ਤੇ ਲੇਬਰ ਯੂਨੀਅਨ ਦੇ ਵਰਕਰ ਪਰਿਵਾਰਾਂ ਅਤੇ ਬੱਚਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।ਇਸ ਦੀ ਤਿਆਰੀ ਲਈ ਜਿਲਿਆ ਵਿੱਚ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ।ਆਗੂਆਂ ਨੇ ਸਰਕਾਰ ਕੋਲੋ ਮੰਗ ਕੀਤੀ ਕਿ “ਦੀ ਇੰਪਲਾਈਜ ਵੈੱਲਫੇਅਰ ਐਕਟ 2016” ਨੂੰ ਇਨਬਿਨ ਲਾਗੂ ਕਰਕੇ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ।ਸਮੂਹ ਅਦਾਰਿਆਂ ਵਿਚੋਂ ਕੱਚੇ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਤੁਰੰਤ ਬੰਦ ਕੀਤੀਆਂ ਜਾਣ ਤੇ ਸਰਕਾਰੀ ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਕਿਸਾਨ ਆਗੂ ਮਨਜੀਤ ਧਨੇਰ ਦੀ ਸਜ਼ਾ ਕੋਰਟ ਵਲੋਂ ਬਰਕਰਾਰ ਰੱਖਣ ਦੀ ਸਖਤ ਸ਼ਬਦਾਂ `ਚ ਨਿਖੇਧੀ ਕੀਤੀ।
 

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply