ਲੌਂਗੋਵਾਲ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿਖੇ ਮੰਡੀ ਬੋਰਡ ਵਲੋਂ ਮੁਰੰਮਤ ਅਤੇ ਸਫਾਈ ਦਾ
ਕੰਮ ਪੂਰਾ ਨਾ ਹੋਣ `ਤੇੇ ਕਿਰਤੀ ਕਿਸਾਨ ਯੂਨੀਅਨ ਵਲੋਂ ਨਾਅਰੇਬਾਜ਼ੀ ਕੀਤੀ ਗਈ।ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ ਕਿਹਾ ਕਿ ਮੰਡੀ ਵਿੱਚ ਸੀਵਰੇਜ ਪਾਉਣ ਲਈ ਲਗਭਗ ਪਿਛਲੇ ਇਕ ਮਹੀਨੇ ਤੋਂ ਟੋਏ ਪੁੱਟੇ ਹੋਏ ਹਨ, ਜਿਨ੍ਹਾਂ ਨੂੰ ਹਾਲੇ ਤੱਕ ਠੀਕ ਨਹੀਂ ਕੀਤਾ ਗਿਆ।ਜਦਕਿ ਸਰਕਾਰ ਤੇ ਮੰਡੀ ਬੋਰਡ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਦਾਅਵੇ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਮੰਡੀ ਵਿੱਚ ਦਾਖਲ ਹੋਣ ਸਮੇਂ ਝੋਨੇ ਦੀਆਂ ਟਰਾਲੀਆਂ ਟੋਇਆਂ ਵਿੱਚ ਡਿੱਗਣ ਨਾਲ ਕਿਸਾਨਾਂ ਦਾ ਨੁਕਸਾਨ ਹੋਣ ਦਾ ਡਰ ਹੈ।ਯੂਨੀਅਨ ਦੇ ਹਾਜ਼ਰ ਹੋਰ ਆਗੂਆਂ ਨੇ ਇਸ ਅਣਗਹਿਲੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱੱਤੀ ਕਿ ਜੇਕਰ ਦੋ ਦਿਨਾਂ ਵਿੱਚ ਮੰਡੀ ਦੇ ਟੋਏ ਪੂਰ ਕੇ ਸਫ਼ਾਈ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਮੰਡੀ ਬੋਰਡ ਖਿਲਾਫ਼ ਅੰਦੋਲਨ ਤਿੱਖਾ ਕੀਤਾ ਜਾਵੇਗਾ ।
ਇਸ ਸਬੰਧੀ ਮੰਡੀ ਬੋਰਡ ਦੇ ਸਿਵਲ ਵਿੰਗ ਦੇ ਐਕਸੀਅਨ ਜਗਰੂਪ ਸਿੰਘ ਨੇ ਕਿਰਤੀ ਕਿਸਾਨ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ `ਚ ਇਹ ਟੋਏ ਪੱਧਰੇ ਕਰ ਦਿੱਤੇ ਜਾਣਗੇ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ, ਮੱਖਣ ਸਿੰਘ ਦੁੱਲਟ, ਸਿਕੰਦਰ ਸਿੰਘ, ਸੁਰਜੀਤ ਸਿੰਘ ਅਤੇ ਹੈਪੀ ਸਰਦਾਰ ਹਾਜ਼ਰ ਸਨ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media