Friday, December 27, 2024

ਬਾਬਾ ਫ਼ਰੀਦ ਕਾਲਜ ਵਿਖੇ ਜੋਨਲ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ

ਤਸਵੀਰ : ਗੋਲਡੀ
ਤਸਵੀਰ : ਗੋਲਡੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਜੋਨਲ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ਰੂਆਤ ਅੱਜ ਬਾਬਾ ਫ਼ਰੀਦ ਕਾਲਜ ਦਿਉਣ ਵਿਖੇ ਹੋਈ। ਇਸ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਬਾਬਾ ਫ਼ਰੀਦ ਗਰੁੱਪ ਦੇ ਡਿਪਟੀ ਡਾਇਰੈਕਟਰ (ਸਹੂਲਤਾਂ ਪ੍ਰਬੰਧਨ) ਹਰਪਾਲ ਸਿੰਘ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ. ਸ਼ਰਮਾਂ, ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਵਲੈਤ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਟੀਮ ਇੰਚਾਰਜ ਹਾਜ਼ਰ ਸਨ। ਇਹ ਟੂਰਨਾਮੈਂਟ 22 ਸਤੰਬਰ ਤੋਂ ਸ਼ੁਰੂ ਹੋ ਕੇ 28 ਸਤੰਬਰ ਤੱਕ ਚੱਲਣਗੇ।
ਅੱਜ ਇਸ ਟੂਰਨਾਮੈਂਟ ਦਾ ਪਹਿਲਾ ਮੈਚ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਅਤੇ ਸਰਕਾਰੀ ਬ੍ਰਜਿੰਦਰਾ ਕਾਲਜ, ਫਰੀਦਕੋਟ ਦੀਆਂ ਟੀਮਾਂ ਵਿਚਕਾਰ ਹੋਇਆ।ਜਿਸ ਲਈ ਸਰਕਾਰੀ ਬ੍ਰਜਿੰਦਰਾ ਕਾਲਜ, ਫਰੀਦਕੋਟ ਦੀ ਟੀਮ ਦੇ ਕਪਤਾਨ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਨਿਰਣਾ ਲਿਆ ਗਿਆ। ਉਚੇਚੇ ਤੌਰ ਤੇ ਪਹੁੰਚੇ ਹੋਏ ਅਧਿਕਾਰੀਆਂ ਅਤੇ ਮਹਿਮਾਨਾਂ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ । ਸਰਕਾਰੀ ਬ੍ਰਜਿੰਦਰਾ ਕਾਲਜ, ਫਰੀਦਕੋਟ ਦੀ ਟੀਮ ਵੱਲੋਂ ਸ਼ਾਨਦਾਰ ਪਾਰੀ ਖੇਡਦਿਆਂ 20 ਓਵਰਾਂ ਵਿੱਚ 123 ਦੌੜਾਂ ਬਣਾਈਆਂ ਗਈਆਂ । ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਦੀ ਟੀਮ ਨੇ ਇਸ ਟੀਚੇ ਦਾ ਪਿੱਛਾ ਕਰਦੇ ਹੋਏ 19 ਓਵਰਾਂ ਵਿੱਚ ਹੀ 3 ਵਿਕਟਾਂ ਪਿੱਛੇ 124 ਦੌੜਾਂ ਬਣਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਜਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਕੁੱਲ 12 ਟੀਮਾਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਬਾਬਾ ਫ਼ਰੀਦ ਕਾਲਜ ਦਿਓਣ, ਕੋਰਡੀਆ ਕਾਲਜ ਸੰਘੋਲ, ਗੁਰੂ ਗੋਬਿੰਦ ਸਿੰਘ ਕਾਲਜ ਤਲਵੰਡੀ ਸਾਬੋ, ਪਬਲਿਕ ਕਾਲਜ ਸਮਾਣਾ, ਯੂਨੀਵਰਸਿਟੀ ਕਾਲਜ ਜੈਤੋ, ਨੈਸ਼ਨਲ ਕਾਲਜ ਭਿੱਖੀ, ਯਾਦਵਿੰਦਰਾ ਕਾਲਜ ਆਫ਼ ਇੰਜਨੀਅਰਿੰਗ ਤਲਵੰਡੀ ਸਾਬੋ, ਸਰਕਾਰੀ ਕਾਲਜ ਮਲੇਰਕੋਟਲਾ, ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ, ਸਰਕਾਰੀ ਬ੍ਰਜਿੰਦਰਾ ਕਾਲਜ, ਫਰੀਦਕੋਟ ਅਤੇ ਡੀ.ਏ.ਵੀ. ਕਾਲਜ ਬਠਿੰਡਾ ਦੀਆਂ ਟੀਮਾਂ ਸ਼ਾਮਲ ਹਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਚੇਅਰਮੈਨ ਧਾਲੀਵਾਲ ਨੇ ਇਸ ਟੂਰਨਾਂਮੈਂਟ ਲਈ ਪਹੁੰਚੀਆਂ ਹੋਈਆਂ ਸਾਰੀਆਂ ਟੀਮਾਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਟੂਰਨਾਂਮੈਂਟ ਦੇ ਸਫਲਤਾਪੂਰਵਕ ਆਯੋਜਿਨ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply