ਪ੍ਰਮੁੱਖ ਖੇਡ ਸਕੱਤਰ ਨੇ ਦਿੱਤਾ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਜਗਦੀਪ ਸਿਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਵਾਲੀਬਾਲ ਫੈਡਰੇਸ਼ਨ ਵੱਲੋਂ
ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ’ਤੇ ‘ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ’ ਦੇ ਮੁਕਾਬਲੇ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ ਜਿਮਨੇਜੀਅਮ ਵਿੱਚ ਸ਼ੁਰੂ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਵਧੀਕ ਪ੍ਰਮੁੱਖ ਸਕੱਤਰ ਖੇਡਾਂ ਸੰਜੈ ਕੁਮਾਰ ਨੇ ਖੇਡ ਝੰਡਾ ਲਹਿਰਾ ਕੇ ਕੀਤਾ।
ਸੰਜੈ ਕੁਮਾਰ ਨੇ ਖਿਡਾਰੀਆਂ ਵੱਲੋਂ ਕੱਢੇ ਗਏ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਨੇ ਆਪਣੇ ਸੰਬੋਧਨ ਕਰਦਿਆਂ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡ ਨੂੰ ਖੇਡ ਭਾਵਨਾ ਨਾਲ ਹੀ ਖੇਡਣ। ਸ੍ਰੀ ਸੰਜੈ ਕੁਮਾਰ ਨੇ ਦੱਸਿਆ ਕਿ ਇਹ ਮੁਕਾਬਲੇ ਜਲਿਆਂਵਾਲਾ ਬਾਗ ਦੇ 100 ਸਾਲ ਪੂਰੇ ਹੋਣ ’ਤੇ ਕਰਵਾਏ ਜਾ ਰਹੇ ਹਨ। ਉਨਾਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਦੱਸਿਆ ਕਿ ਇਨ੍ਹਾਂ ਵਾਲੀਬਾਲ ਮੁਕਾਬਿਲਆਂ ਵਿੱਚ ਦੇਸ਼ ਭਰ ਤੋਂ 14 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਕਰੀਬ 300 ਖਿਡਾਰੀ ਭਾਗ ਲੈ ਰਹੇ ਹਨ ਅਤੇ ਇਹ ਮੁਕਾਬਲੇ 3 ਅਕਤੂਬਰ ਤੱਕ ਚੱਲਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੇ ਰਹਿਣ, ਖਾਣ-ਪੀਣ ਆਦਿ ਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ।
ਇਸ ਮੌੇ ਰਾਜ ਕੁਮਾਰ ਵੇਰਕਾ ਕੈਬਨਿਟ ਮੰਤਰੀ ਪੰਜਾਬ ਨੇ ਖਿਡਾਰੀਆਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਅਨੁਸਾਸ਼ਨ, ਤੰਦਰੁਸਤ ਦੇ ਮਾਨਸਿਕ ਤੌਰ ਉਤੇ ਮਜ਼ਬੂਤ ਕਰਦੀਆਂ ਹਨ।
ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੂੰ ਪਵਿੱਤਰ ਧਰਤੀ ਤੇ ਆਉਣ ਲਈ ਜੀ ਆਇਆ ਕਿਹਾ।ਫੈਡਰੇਸ਼ਨ ਦੇ ਵਾਇਸ ਪ੍ਰਧਾਨ ਵਿਜੈਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਸਿਖਿਆ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਭੰਗੜਾ ਅਤੇ ਜਿਮਨੇਜੀਅਮ ਦੀ ਪੇਸ਼ਕਾਰੀ ਵੀ ਕੀਤੀ।ਫੈਡਰੇਸਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਵਾਤਾਵਰਣ ਨੂੰ ਸਵੱਛ ਰੱਖਣ ਲਈ ਪੌਦਿਆਂ ਦੀ ਵੰਡ ਵੀ ਕੀਤੀ।ਇਨ੍ਹਾਂ ਮੁਕਾਬਲਿਆਂ ਵਿੱਚ ਕਰਨਾਟਕਾ, ਪੰਜਾਬ ਸਰਵਿਸਜ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲਾ, ਰੇਲਵੇਜ, ਹਰਿਆਣਾ, ਦਿੱਲੀ, ਮਹਾਂਰਾਸ਼ਟਰਾ ਅਤੇ ਇੰਡੀਅਨ ਯੂਨੀਵਰਸਿਟੀ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।
ਅੱਜ ਦੇ ਸ਼ੁਰੂਆਤੀ ਲੜਕੀਆਂ ਦੇ ਮੈਚ ਵਿੱਚ ਪੰਜਾਬ ਨੇ ਦਿੱਲੀ ਨੂੰ 3-0 (27-25, 26-24, 25-19 ) ਨਾਲ ਹਰਾਇਆ ਅਤੇ ਦੂਜੇ ਲੜਕਿਆਂ ਦੇ ਮੈਚ ਵਿੱਚ ਪੰਜਾਬ ਨੇ ਆਂਧਰਾ ਪ੍ਰਦੇਸ਼ ਨੂੰ 3-1 (25-20, 25-20, 23-25, 25-23 ) ਨਾਲ ਹਰਾਇਆ।
ਇਸ ਮੌਕੇ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਡਾ: ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਿਵਰਾਜ ਸਿੰਘ ਬੱਲ ਐਸ.ਡੀ.ਐਮ, ਡਾ: ਰਜ਼ਤ ਓਬਰਾਏ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਫੈਡਰੇਸ਼ਨ ਦੇ ਜਨਰਲ ਸਕੱਤਰ ਕੰਵਲਜੀਤ ਸਿੰਘ, ਗੁਰਲਾਲ ਸਿੰਘ ਰਿਆੜ ਜਿਲ੍ਹਾ ਖੇਡ ਅਫਸਰ, ਪਰਗਟ ਸਿੰਘ ਧੁੰਨਾ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਸੁਖਦੇਵ ਸਿੰਘ ਚਾਹਲ ਕੌਂਸਲਰ ਵੀ ਹਾਜਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media