Saturday, April 18, 2026

ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣਗੀਆਂ ਸਰਕਾਰੀ ਭਲਾਈ ਸਕੀਮਾਂ – ਵੇਰਕਾ

ਅਟਾਰੀ ਰੋਡ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਲਗਾਇਆ ਕੈਂਪ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ ਅਨੇਕਾ ਸਕੀਮਾਂ PUNJ3009201920ਚਲਾਈਆਂ ਜਾ ਰਹੀਆਂ ਹਨ ਪ੍ਰੰਤੂ ਉਨ੍ਹਾਂ ਦਾ ਲਾਭ ਹੇਠਲੇ ਪੱਧਰ ਦੇ ਲੋੜਵੰਦ ਲੋਕਾਂ ਤੱਕ ਨਹੀਂ ਪਹੁੰਚਦਾ, ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਅੱਜ ਅਟਾਰੀ ਰੋਡ ਵਿਖੇ ਇਕ ਪੈਲੇਸ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਕੈਂਪ ਲਗਾਇਆ ਗਿਆ।
     ਇਸ ਕੈਂਪ ਦਾ ਉਦਘਾਟਨ ਡਾ: ਰਾਜ ਕੁਮਾਰ ਵੇਰਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਆਟਾ-ਦਾਲ ਸਕੀਮ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ, ਸ਼ਗਨ ਸਕੀਮ, ਇੰਤਕਾਲਾਂ ਸਬੰਧੀ, ਬਿਜਲੀ ਬੋਰਡ ਨਾਲ ਸਬੰਧਤ ਮਾਮਲੇ, ਰੁਜਗਾਰ ਨਾਲ ਸਬੰਧਤ ਕੰਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਨਵੀਂ ਵੋਟ ਬਨਾਉਣ ਦੇ ਫਾਰਮ ਆਦਿ ਬਣਾਏ ਗਏ। ਡਾ: ਵੇਰਕਾ ਨੇ ਦੱਸਿਆ ਕਿ ਲੋਕਾਂ ਨੂੰ ਉਕਤ ਸਹੂਲਤਾਂ ਲੈਣ ਲਈ ਵੱਖ-ਵੱਖ ਦਫਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਹ ਲਗਾਇਆ ਗਿਆ ਹੈ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਇਕੋ ਹੀ ਥਾਂ ਤੇ ਲੋੜਵੰਦਾਂ ਦੇ ਫਾਰਮ ਭਰੇ ਗਏ ਹਨ।
     ਡਾ: ਵੇਰਕਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਜ ਹਜ਼ਾਰਾਂ ਲੋਕਾਂ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਲੈਣ ਲਈ ਫਾਰਮ ਭਰੇ ਗਏ ਹਨ।ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਵੀ ਆਪਣਾ ਸਟਾਲ ਲਗਾਇਆ ਗਿਆ ਸੀ ਅਤੇ ਮੌਕੇ `ਤੇ ਹੀ ਜਿੰਨਾਂ ਲੋਕਾਂ ਵੱਲੋਂ ਜਮੀਨਾਂ ਦੇ ਇੰਤਕਾਲ ਵੀ ਮੌਕੇ `ਤੇ ਹੀ ਕਰਵਾਏ ਗਏ।
     ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਨੇ ਦੱਸਿਆ ਕਿ ਇਸ ਕੈਂਪ ਨਾਲ ਲੋਕਾਂ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੇ ਫਾਰਮ ਭਰੇ ਗਏ ਹਨ।
     ਇਸ ਮੌਕੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਸਬੰਧੀ ਸਟਾਲ ਵੀ ਲਗਾਇਆ ਗਿਆ ਅਤੇ ਗਿੱਧਾ, ਜਾਗੋ ਰਾਹੀਂ ਆਏ ਹੋਏ ਲੋਕਾਂ ਨੂੰ ਪੋਸ਼ਣ ਸਬੰਧੀ ਜਾਗਰੂਕ ਕੀਤਾ ਗਿਆ।ਸ੍ਰੀਮਤੀ ਮੀਨਾ ਦੇਵੀ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਦੱਸਿਆ ਕਿ ਇਸ ਕੈਂਪ ਨਾਲ ਆਏ ਹੋਏ ਲੋਕਾਂ ਨੂੰ ਪੌਸ਼ਟਿਕ ਆਹਾਰ ਬਾਰੇ ਜਾਣਕਾਰੀ ਦਿੱਤੀ ਗਈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply