ਭੀਖੀ, 30 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲਂੋ ਸਥਾਨਕ ਬੁਢਲਾਡਾ ਸਟੇਡੀਅਮ ਵਿਖੇ
ਕਰਵਾਏ ਗਏ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਝੰਡੀ ਰਹੀ। ਸਕੂ ਦੇ ਖਿਡਾਰੀਆਂ ਨੇ ਕਬੱਡੀ (ਅੰਡਰ-11 ਸਾਲ ) ਮੁਕਾਬਲਿਆਂ ਵਿੱਚ ਪਹਿਲਾ ਸਥਾਨ, ਅਥਲੈਟਿਕਸ ਦੀ ਰੀਲੇਅ ਦੌੜ ਵਿਚੋਂ ਦੂਸਰਾ ਲੰਬੀ ਛਾਲ (ਅੰਡਰ-11 ਸਾਲ) ਮੁਕਾਬਲਿਆਂ ਵਿੱਚ ਤੀਸਰੀ ਕਲਾਸ ਦੇ ਵਿਦਿਆਰਥੀ ਗੈਵਨੀਤ ਸਿੰਘ ਨੇ 11.5 ਫੁੱਟ ਛਾਲ ਲਗਾ ਕੇ ਪਹਿਲਾ ਸਥਾਨ ਹਾਸਲ ਕੀਤਾ।
ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ `ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਚੇਅਰਪਰਸ਼ਨ ਮੈਡਮ ਅੰਜੂ ਸਿੰਗਲਾ ਨੇ ਕਿਹਾ ਕਿ ਇਹ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ ਕਿ ਖਿਡਾਰੀਆਂ ਨੇ ਬਲਾਕ ਪੱਧਰੀ ਟੂਰਨਾਮੈਂਟ ਵਿੱਚ ਜਿੱਤ ਪ੍ਰਾਪਤ ਕਰਕੇ ਜਿਲ੍ਹਾ ਪੱਧਰ `ਤੇ ਆਪਣਾ ਸਥਾਨ ਬਣਾਇਆ ਹੈ।
ਇਸ ਮੌਕੇ ਰਿਸ਼ਵ ਸਿੰਗਲਾ, ਡੀ.ਪੀ.ਈ ਹਰਦੀਪ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media