ਪਟਿਆਲਾ, 1 ਅਕਤੂਬਰ (ਪੰਜਾਬ ਪੋਸਟ – ਨਵਨੀਤ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ `ਪੜ੍ਹੋ ਪੰਜਾਬ ਪੜ੍ਹਾਓ ਪੰਜਾਬ` ਪ੍ਰੋਜੈਕਟ ਤਹਿਤ ਸਰਕਾਰੀ ਹਾਈ ਸਕੂਲ ਸਰਹਾਲੀ ਵਿਖੇ ਸਕੂਲ ਇੰਚਾਰਜ ਨਵਨੀਤ ਸਿੰਘ ਦੀ ਅਗਵਾਈ `ਚ ਸਾਇੰਸ ਅਧਿਆਪਕਾਂ ਅੰਜੂ ਸ਼ਰਮਾ ਤੇ ਮੋਨਿਕਾ ਸਿੰਗਲਾ ਦੀ ਦੇਖ-ਰੇਖ `ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਵਿਗਿਆਨ ਮੇਲਾ ਲਗਾਇਆ ਗਿਆ।
ਜਿਸ ਵਿੱਚ ਵਿਸੇਸ਼ ਤੌਰ `ਤੇ ਪਹੁੰਚੇ ਪ੍ਰਿੰਸੀਪਲ ਸ.ਸ.ਸ.ਸ ਡਕਾਲਾ ਸ੍ਰੀਮਤੀ ਸੁਦੇਸ਼ ਕੁਮਾਰੀ` ਜਿਲਾ ਮੈਂਟਰ (ਵਿਗਿਆਨ) ਅਭਿਨਵ ਜੋਸ਼ੀ, ਬਲਾਕ ਮੈਂਟਰ (ਵਿਗਿਆਨ) ਅਮੀਰ ਚੰਦ ਨੇ ਵਿਦਿਆਰਥੀਆਂ ਵਲੋਂ ਕਰਵਾਈਆਂ ਜਾ ਰਹੀਆਂ ਵਿਗਿਆਨ ਦੀਆਂ ਕਿਰਿਆਵਾਂ ਬਾਰੇ ਵਿਸਥਾਰਪੂਰਵਕ ਜਾਣਿਆ ਅਤੇ ਉਨ੍ਹਾਂ ਵਲੋਂ ਪੁਛੇ ਗਏ ਸਵਾਲਾਂ ਦੇ ਜਵਾਬ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਦਿਤੇ ਗਏ।ਅਭਿਨਵ ਜੋਸ਼ੀ ਨੇ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਕਿਰਿਆਵਾਂ ਤੇ ਤਸੱਲੀ ਪ੍ਰਗਟਾਈ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਵਿਦਿਆਰਥੀਆਂ ਵਲੋਂ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ।ਉਨ੍ਹਾਂ ਸਾਇੰਸ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਅਜਿਹੇ ਸਾਰਥਕ ਉਪਰਾਲਿਆਂ ਲਈ ਉਤਸ਼ਾਹਿਤ ਕੀਤਾ।ਮੇਲੇ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਵਲੋਂ ਲਗਾਏ ਸਾਇਸ ਮਾਡਲਾਂ ਦੇ ਸਟਾਲਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਜਸਵੰਤ ਕੌਰ, ਗਗਨਦੀਪ ਸਿੰਘ, ਲਖਵੀਰ ਸਿੰਘ, ਸੁਖਜਿੰਦਰ ਸਿੰਘ, ਪ੍ਰੀਤਇੰਦਰ ਸਿੰਘ ਰੁਪਿੰਦਰ ਕੌਰ, ਰਣਦੀਪ ਕੌਰ, ਰਿਚਾ ਰਾਣੀ, ਸੋਨੀਆ ਲੂਥਰਾ, ਹਰਲੀਨ ਕੌਰ ਆਦਿ ਅਧਿਆਪਕ ਵੀ ਹਾਜ਼ਰ ਸਨ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …