ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਵਾਗਤ ਕਰਦਿਆਂ ਹੋਰਨਾਂ ਸਿੱਖ ਕੈਦੀਆਂ ਬਾਰੇ ਵੀ ਤੁਰੰਤ ਫੈਸਲਾ ਲੈਣ ਦੀ ਮੰਗ ਕੀਤੀ ਹੈ।
ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਦੇ ਹੁਕਮ ਅਤੇ ਪੰਜਾਬ ਸਰਕਾਰ ਦਾ ਇਸ ਪੁਰਬ ’ਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚੋਂ 550 ਕੈਦੀਆਂ ਨੂੰ ਵਿਸ਼ੇਸ਼ ਰਿਆਇਤ ਦੇ ਕੇ ਰਿਹਾਅ ਕਰਨ ਦਾ ਫੈਸਲਾ ਚੰਗਾ ਕਦਮ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …