ਬੱਚਿਆਂ ਨੂੰ ਨਾਮ ਬਾਣੀ ਤੇ ਸੇਵਾ ਸਿਮਰਨ ਦੀ ਸਿੱਖਿਆ ਦੇਣਾ ਸਮਾਗਮ ਦਾ ਮੁੱਖ ਮੰਤਵ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਬੰਦੀ ਛੋੜ੍ਹ ਦਿਵਸ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ 36ਵੇਂ
ਸਲਾਨਾ ਗੁਰਮਤਿ ਸਮਾਗਮ ਨੂੰ ਸਮਰਪਿਤ ਬਾਲ ਫੁਲਵਾੜੀ ਕੀਰਤਨ ਸਮਾਗਮ ਕਰਵਾਇਆ ਗਿਆ। ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਬੱਚਿਆਂ ਵੱਲੋਂ ਹੀ ਸਾਰੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ।ਜਿੰਨਾਂ ਵਿੱਚ ਹੁਕਮਨਾਮੇ ਦੀ ਸੇਵਾ, ਜੋੜਿਆਂ ਦੀ ਸੇਵਾ, ਕਥਾ ਕੀਰਤਨ, ਸਟੇਜ ਦੀ ਸੇਵਾ ਤੇ ਲੰਗਰ ਵਰਤਾਉਣ ਦੀ ਸੇਵਾ ਸ਼ਾਮਲ ਹਨ।ਭਾਈ ਸਾਹਿਬ ਨੇ ਕਿਹਾ ਕਿ ਸਮਾਗਮ ਦਾ ਮੁੱਖ ਮੰਤਵ ਬੱਚਿਆਂ ਨੂੰ ਬਚਪਨ ਵਿੱਚ ਹੀ ਨਾਮ ਬਾਣੀ ਤੇ ਸੇਵਾ ਸਿਮਰਨ ਦੀ ਸਿੱਖਿਆ ਦੇਣਾ ਸੀ।
ਉਨਾਂ ਕਿਹਾ ਕਿ ਇਸੇ ਤਰਾਂ 36ਵੇਂ ਸਲਾਨਾ ਗੁਰਮਤਿ ਸਮਾਗਮ ਨੂੰ ਸਮਰਪਿਤ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥” ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ।ਜਿਸ ਵਿੱਚ ਬੀਬੀਆਂ ਵੱਲੋਂ ਹੀ ਸਾਰੀਆਂ ਸੇਵਾਵਾਂ ਨਿਭਾਈਆਂ ਜਾਣਗੀਆਂ। ਭਾਈ ਸਾਹਿਬ ਨੇ ਹੋਰ ਕਿਹਾ ਕਿ ਉਚ ਅਹੁੱਦਿਆਂ `ਤੇ ਪਹੁੰਚ ਕੇ ਵੀ ਸਿੱਖੀ ਸੰਭਾਲ ਕੇ ਰੱਖਣ ਵਾਲੀਆਂ ਬੀਬੀਆਂ ਤੋਂ ਇਲਾਵਾ ਤਿੰਨ ਲੜਕੀਆਂ ਦੀਆਂ ਮਾਵਾਂ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।ਉਨਾਂ ਨੇ 1 ਅਤੇ 2 ਅਕਤੂਬਰ ਨੂੰ ਹੋਣ ਵਾਲੇ ਟਰੱਸਟ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਅਪੀਲ ਵੀ ਕੀਤੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media