ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ
ਟਰੱਸਟ ਦਾ ਸਲਾਨਾ ਸਮਾਗਮ ਬੰਦੀ ਛੋੜ੍ਹ ਦਿਵਸ ਮੌਕੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥” ਕੀਰਤਨ ਸਮਾਗਮ ਕਰਵਾਇਆ ਗਿਆ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਭਰੂਣ ਹੱਤਿਆ ਮਹਾਂ ਪਾਪ ਹੈ ਭਰੂਣ ਹੱਤਿਆ ਨੂੰ ਰੋਕਣ ਲਈ ਇਹ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਬੀਬੀਆਂ ਵੱਲੋਂ ਹੀ ਜੋੜਿਆਂ ਦੀ ਸੇਵਾ, ਸਟੇਜ ਦੀ ਸੇਵਾ, ਕਥਾ ਕੀਰਤਨ, ਅਰਦਾਸ, ਹੁਕਮਨਾਮਾ, ਲੰਗਰ ਵਰਤਾਉਣ ਆਦਿ ਸਾਰੀਆਂ ਸੇਵਾਵਾਂ ਕੀਤੀਆਂ ਗਈਆਂ।ਧਰਮ ਦੇ ਕਾਰਜਾਂ ਵਿੱਚ ਵਧੀਆ ਸੇਵਾਵਾਂ ਨਿਭਾਉਣ ਅਤੇ ਸਿੱਖੀ ਸਰੂਪ ਵਿੱਚ ਰਹਿ ਕੇ ਵੀ ਉਚ ਅੁਹੱਦਿਆਂ ਦੀ ਪ੍ਰਾਪਤੀ ਕਰਨ ਵਾਲੀਆਂ ਬੀਬੀਆਂ ਨੂੰ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਜਿੰਨ੍ਹਾਂ ਦੀਆਂ ਤਿੰਨ ਲੜਕੀਆਂ ਹਨ ਉਹਨਾਂ ਬੀਬੀਆਂ ਨੂੰ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥” ਐਵਾਰਡ ਦੇ ਕੇ ਸਨਮਾਨਿਆ ਗਿਆ।ਭਾਈ ਗੁਰਇਕਬਾਲ ਸਿੰਘ ਕੈਪਟਨ ਮਨਦੀਪ ਕੌਰ ਕਮਾਂਡਰ ਸਪਾਈਸਜੈਟ ਅਤੇ ਕੈਪਟਨ ਰਮਨਦੀਪ ਕੋਰ ਕੋ-ਪਾਈਲਟ ਸਪਾਈਸਜੈਟ ਨੂੰ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥” ਗੁਰਸਿੱਖ ਐਵਾਰਡ ਨਾਲ ਨਿਵਾਜ਼ਿਆ ਗਿਆ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਭਰੂਣ ਹੱਤਿਆ ਨੂੰ ਰੋਕਣਾ ਹੈ।
ਇਸ ਸਮਾਗਮ ਵਿੱਚ ਬਾਬਾ ਸੁਖਦੇਵ ਸਿੰਘ ਭੁਚੋਂ ਸਾਹਿਬ ਵਾਲਿਆਂ ਤੋਂ ਇਲਾਵਾ ਸਿੰਘ ਸਾਹਿਬਾਨ ਤੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜਰੀਆਂ ਭਰੀਆਂ।ਮੁੱਖ ਸਮਾਗਮ 2 ਅਕਤੂਬਰ ਨੂੰ ਸਵੇਰੇ 7.00 ਵਜੇ ਤੋਂ ਲੈ ਕੇ ਦੁਪਹਿਰ 1.00 ਵਜੇ ਤੱਕ ਹੋਵੇਗਾ।ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media