ਆਪਣੇ ਦਫਤਰ ਦੇ ਕੰਪਿਊਟਰ ਤੋਂ ਕੀਤੀ ਸ਼ੁਰੂਆਤ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਅੰਦਰ 1 ਸਤੰਬਰ ਤੋਂ 30 ਸਤੰਬਰ ਤੱਕ ਚਲਾਏ ਗਏ ਪੌਸ਼ਣ ਮਾਹ ਦੌਰਾਨ ਸਮਾਜ ਨੂੰ ਇਹ
ਸੰਦੇਸ਼ ਦਿਤਾ ਗਿਆ ਕਿ ਬੱਚਿਆਂ, ਔਰਤਾਂ ਨੂੰ ਪੌਸ਼ਟਿਕ ਆਹਾਰ ਦੇਣਾ ਅਤੇ ਬਿਮਾਰੀਆਂ ਤੋਂ ਬਚਣ ਲਈ ਜੰਕ ਫੂਡ ਤੋਂ ਪ੍ਰੇਹਜ ਕਰਨਾ ਬਹੁਤ ਜਰੂਰੀ ਹੈ ।
ਇਹ ਜਾਣਕਾਰੀ ਦਿੰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੌਸ਼ਣ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਹੈਰੀਟੇਜ ਸਟਰੀਟ, ਸਾਡਾ ਪਿੰਡ, ਵਾਹਗਾ ਬਾਰਡਰ, ਸ੍ਰੀ ਦੁਰਗਿਆਨਾ ਮੰਦਿਰ ਅਤੇ ਸਕੂਲਾਂ ਕਾਲਜਾਂ ਵਿੱਚ ਲਗਾਤਾਰ ਪ੍ਰਚਾਰ ਤੇ ਪਸਾਰ ਦਾ ਕੰਮ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸਿਹਤ ਲਈ ਪਹਿਲੇ 1000 ਦਿਨ ਪੌਸ਼ਟਿਕ ਭੋਜਨ ਬੇਹੱਦ ਜਰੂਰੀ ਹੈ ਅਤੇ ਮਾਵਾਂ ਨੁੰੂ ਵੀ ਪਹਿਲੇ ਇਕ ਸਾਲ ਤੱਕ ਬੱਚਿਆਂ ਦੀ ਤੰਦਰੁਸਤੀ ਲਈ ਆਪਣਾ ਦੁੱਧ ਪਿਲਾਉਣਾ ਚਾਹੀਦਾ ਹੈ।ਢਿਲੋਂ ਨੇ ਦੱਸਿਆ ਕਿ ਸਾਨੂੰ ਆਪਣੀ ਤੰਦਰੁਸਤੀ ਲਈ ਮੌਸਮੀ ਅਨੁਸਾਰ ਫਲ ਸਬਜੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਢਿਲੋਂ ਨੇ ਕਿਹਾ ਕਿ ਸਰਕਾਰੀ ਸਕੂਲਾਂ /ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਆਪਣੇ ਕੰਪਿਊਟਰਾਂ ’ਤੇ ਪੌਸ਼ਣ ਮਾਹ ਦਾ ਸਕਰੀਨ ਸੇਵਰ ਲਗਾਉਣ ਤਾਂ ਜੋ ਬੱਚੇ ਪੌਸ਼ਟਿਕ ਆਹਾਰ ਬਾਰੇ ਜਾਣ ਸਕਣ।ਉਨ੍ਹਾਂ ਕਿਹਾ ਕਿ ਪੌਸ਼ਣ ਮਾਹ ਨੂੰ ਜਨ ਅੰਦੋਲਨ ਬਣਾਉਣ ਦੀ ਲੋੜ ਹੈ।ਇਸ ਲਈ ਸਕੂਲਾਂ ਦੇ ਬੱਚਿਆਂ ਨੂੰ ਸਵੇਰ ਦੀ ਪ੍ਰਾਰਥਨਾ ਸਮੇਂ ਸਹੀ ਢੰਗ ਨਾਲ ਹੱਥ ਧੋਣ, ਪੌਸ਼ਟਿਕ ਆਹਾਰ ਆਦਿ ਦੀ ਮਹੱਤਤਾ ਬਾਰੇ ਜਾਣਕਾਰੀ ਦੇਣੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫਤਰ ਦੇ ਕੰਪਿਊਟਰ ’ਚ ਪੋਸ਼ਣ ਮਾਹ ਦਾ ਸਕਰੀਨ ਸੇਵਰ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਅਤੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਬੱਚਿਆਂ ਨੂੰ ਸ਼ੁੱਧ ਅਤੇ ਸਾਫ ਖਾਣੇ ਪ੍ਰਤੀ ਨਿਰੰਤਰ ਚੇਤਾ ਕਰਵਾਇਆ ਜਾਂਦਾ ਰਹੇ।
ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਸ੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ, ਅੰਕੁਰਜੀਤ ਸਿੰਘ ਆਈ.ਏ.ਐਸ ਹਾਜਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media