ਜੰਡਿਆਲਾ, 1 ਅਕਤੂਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਦੇ ਆਈ:ਟੀ:ਆਈ ਕਾਲਜ ਵਿਖੇ
ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਮੇਲੇ ਵਿੱਚ 18 ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 722 ਬੇਰੁਜਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
ਇਸ ਮੇਲੇ ਦਾ ਉਦਘਾਟਨ ਕਰਦਿਆਂ ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਪੰਜਾਬ ਸਰਕਾਰ ਵੱਲੋਂ ਅੰਮਿ੍ਰਤਸਰ ਜਿਲੇ੍ਹ ਵਿੱਚ 5 ਰੁਜ਼ਗਾਰ ਮੇਲੇ ਲਗਾਏ ਗਏ ਹਨ ਅਤੇ ਅੱਜ 5ਵੇਂ ਰੁਜ਼ਗਾਰ ਮੇਲੇ ਵਿੱਚ 1236 ਨੌਜਵਾਨਾਂ ਵੱਲੋ ਸ਼ਮੂਲੀਅਤ ਕੀਤੀ ਗਈ ਸੀ ਅਤੇ ਜਿਸ ਵਿੱਚੋਂ ਵੱਖ ਵੱਖ ਕੰਪਨੀ ਵੱਲੋਂ 722 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਨੌਕਰੀ ਦਿੱਤੀ ਗਈ ਹੈ।ਭਲਾਈਪੁਰ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਰੁਜ਼ਗਾਰ ਮੇਲਿਆਂ ਵਿੱਚ 5332 ਬੇਰੁਜਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਸੁਨਿਹਰੀ ਮੌਕੇ ਪ੍ਰਦਾਨ ਹੋਏ ਹਨ ਅਤੇ ਆਉਂਦੇ ਮਹੀਨਿਆਂ ਦੌਰਾਨ ਸਰਕਾਰ ਵੱਲੋਂ ਹੋਰ ਰੋਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਰੋਜ਼ਗਾਰ ਮੇਲੇ ਲਗਾ ਕੇ ਬੇਰੁਜਗਾਰੀ ਨੁੂੰ ਖਤਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਦਾ ਵਾਅਦਾ ਹੈ ਕਿ ਉਹ ਘਰ ਘਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏਗੀ।ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਰੋਜ਼ਗਾਰ ਮਿਲਣ ਤੋਂ ਵਾਂਝੇ ਰਹਿ ਗਏ ਹਨ ਨੂੰ ਘਬਰਾਉਣ ਦੀ ਲੋੜ ਨਹੀਂ ਸਰਕਾਰ ਵੱਲੋਂ ਅਗਲੇ ਮਹੀਨੇ ਦੌਰਾਨ ਵੀ ਹੋਰ ਰੁਜ਼ਗਾਰ ਮੇਲੇ ਵੀ ਲਗਾਏ ਜਾਣਗੇ।
ਸ਼ਿਵੁਦਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਘਰ ਘਰ ਰੁਜ਼ਗਾਰ ਦੇਣ ਦਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ ਅਤੇ ਸਰਕਾਰ ਨੌਜਵਾਨਾ ਨੂੰ ਰੁਜ਼ਗਾਰ ਦੇਣ ਲਈ ਉਨ੍ਹਾਂ ਦੇ ਘਰ ਤੱਕ ਪਹੁੰਚ ਰਹੀ ਹੈ।ਢਿਲੋਂ ਨੇ ਦੱਸਿਆ ਕਿ ਇਨ੍ਹਾਂ ਰੋਜਗਾਰ ਮੇਲਿਆਂ ਵਿੱਚ ਨੌਕਰੀ ਦੇਣ ਵਾਲੇ ਅਤੇ ਲੈਣ ਵਾਲਿਆਂ ਨੂੰ ਇਕ ਹੀ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨੌਕਰੀ ਦੀ ਭਾਲ ਕਰਨ ਲਈ ਨੌਜਵਾਨਾਂ ਨੂੰ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ।
ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਕਰਨ ਲਈ ਬੈਂਕਾਂ ਵੱਲੋ ਕਰਜੇ ਵੀ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰ ਤੇ ਨੌਜਵਾਨਾਂ ਨੁੂੰ ਨੌਕਰੀ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਦਾ ਗਠਨ ਵੀ ਕੀਤਾ ਗਿਆ ਜਿਥੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਅਤੇ ਫ੍ਰੀ ਇੰਟਰਨੈਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ।
ਉਨਾਂ ਦੱਸਿਆ ਕਿ ਰੋਜ਼ਗਾਰ ਲਈ ਮੁੱਢਲੀ ਸਿਖਲਾਈ ਦੇਣ ਵਾਸਤੇ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਉਤੇ ਸਕਿਲ ਡਵਿਲਪਮੈਂਟ ਮਿਸ਼ਨ ਅਧੀਨ ਸਿਖਲਾਈ ਕੋਰਸ ਵੀ ਮੁਫ਼ਤ ਕਰਵਾਏ ਜਾ ਰਹੇ ਹਨ, ਤਾਂ ਜੋ ਸਕੂਲ ਜਾਂ ਕਾਲਜ ਦੀ ਸਿੱਖਿਆ ਤੋਂ ਬਾਅਦ ਬੱਚਿਆਂ ਨੂੰ ਹੁਨਰਮੰਦ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁਦ, ਡਿਪਟੀ ਡਾਇਰੈਕਟਰ ਸ੍ਰੀ ਜਸਵੰਤ ਰਾਏ, ਸਤਿੰਦਰ ਸਿੰਘ ਡਿਪਟੀ ਸੀ.ਈ.ਓ, ਰੋਜ਼ਗਾਰ ਅਫਸਰ ਪ੍ਰਭਜੋਤ ਸਿੰਘ, ਸਕਿਲ ਡਵਿਲਪਮੈਂਟ ਮਿਸ਼ਨ ਤੋਂ ਗੁਰਭੇਜ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media