ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੂਰਿਜ਼ਮ ਐਂਡ ਹੌਸਪੀਟੈਲੇਟੀ ਵਿਭਾਗ ਵੱਲੋਂ
ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਸਸਟੇਨੇਬਲ ਟੂਰਿਜ਼ਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਲ ਧਿਆਨ ਕੇਂਦਰਿਤ ਕਰਨ ਲਈ ਕਿਹਾ।ਉਨ੍ਹਾਂ ਨੇ ਸੈਰ-ਸਪਾਟਾ ਅਤੇ ਮਹਿਮਾਨ ਨਿਵਾਜ਼ੀ ਉਦਯੋਗ ਵਿਚ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਸੈਰ ਸਪਾਟਾ ਇਕ ਮੁੱਖ ਵਿਸ਼ਾ ਹੈ ਅਤੇ ਨੌਕਰੀਆਂ ਲਈ ਸਭ ਤੋਂ ਵਧੀਆ ਭਵਿੱਖ ਹੈ।
ਇਸ ਮੌਕੇ ਵਿਦਿਆਰਥੀਆਂ ਵਲੋਂ ਕੈਪਸ ਵਿਖੇ ਟੂਰਿਜ਼ਮ ਵਾਕ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਵਲੋਂ ਖਾਲਸਾ ਹੈਰੀਟੇਜ਼ ਮਿਊਜ਼ੀਅਮ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ।ਪੰਜਾਬ ਟੂਰਿਜ਼ਮ ਦੇ ਕੋਆਰਡੀਨੇਟਰ, ਸ੍ਰੀਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਰੋਜ਼ਗਾਰ ਮੌਕਿਆ ਬਾਰੇ ਜਾਣਕਾਰੀ ਦਿੱਤੀ।ਪ੍ਰੋਫੈਸਰ ਅਭਿਸ਼ੇਕ ਅਗਰਵਾਲ ਨੇ ਭਾਰਤ ਵਿੱਚ ਡਾਕਟਰੀ ਸੈਰ-ਸਪਾਟਾ ਦੇ ਵਿਸ਼ਾਲ ਖੇਤਰ ਅਤੇ ਇਸ ਦੇ ਉਭਰ ਰਹੇ ਰੁਝਾਨ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇੇ ਕੀਤੇ।ਪੋ੍ਰ. ਇੰਚਾਰਜ ਪ੍ਰੋ. ਮਨਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਧੰਨਵਾਦ ਕੀਤਾ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media