Wednesday, February 25, 2026

ਪੰਘੂੜੇ `ਚ ਆਇਆ ਇਕ ਹੋਰ ਲਾਡਲਾ, ਹੁਣ ਤੱਕ ਬਚੀਆਂ 168 ਜਾਨਾਂ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 `ਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ PUNJ0210201904ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 168 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 26 ਸਤੰਬਰ ਨੂੰ ਇਕ ਨਵ ਜੰਮਿਆ ਲੜਕਾ ਇੰਚਾਰਜ ਅਜੀਤ ਸਿੰਘ ਚੌਂਕੀ ਵਿਜੈ ਨਗਰ ਨੂੰ ਝਾੜੀਆਂ ਵਿਚੋਂ ਬਲਜਿੰਦਰ ਸਿੰਘ ਵਲੋਂ ਮਿਲਿਆ ਸੀ।ਉਸ ਬੱਚੇ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚਾ ਬਿਲਕੁੱਲ ਤੰਦਰੁਸਤ ਹੈ।
          ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਵਲੋਂ ਇਸ ਬੱਚੇ ਨੂੰ  ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 168 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।
           ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚਾ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 168 ਹੋ ਗਈ ਹੈ, ਜਿਨ੍ਹਾਂ ਵਿਚ 143 ਲੜਕੀਆਂ ਅਤੇ 25 ਲੜਕੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਰਣਧੀਰ ਸਿੰਘ ਅਤੇ ਸ਼ਿਸ਼ਪਾਲ ਵੀ ਹਾਜ਼ਰ ਸਨ। 

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply