Sunday, September 20, 2026

ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਲਗਾਇਆ ਸਾਇੰਸ ਮੇਲਾ

ਭੀਖੀ/ ਮਾਨਸਾ, 2 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵੰਤ ਸਿੰਘ ਦੇ PUNJ0310201904ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਸਕੂਲ ਮੁਖੀ ਅਜਾਇਬ ਸਿੰਘ ਦੀ ਦੇਖ-ਰੇਖ ਹੇਠ ਅਤੇ ਸਾਇੰਸ ਅਧਿਆਪਕ ਮੈਡਮ ਰਜਨੀ ਬਾਲਾ ਦੀ ਅਗਵਾਈ `ਚ ਲਗਾਏ ਗਏ ਸਾਇੰਸ ਮੇਲੇ ਵਿਚ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਸਾਇੰਸ ਵਿਸ਼ੇ ਨਾਲ ਸਬੰਧਤ ਮਾਡਲ, ਚਾਰਟ ਅਤੇ ਕਿਰਿਆਵਾਂ ਤਿਆਰ ਕੀਤੀਆਂ ਗਈਆਂ।
     ਇਸ ਮੌਕੇ ਸ੍ਰੀਮਤੀ ਸ਼ੈਲਜਾ ਗੁਪਤਾ, ਸ੍ਰੀਮਤੀ ਸੰਦੀਪ ਕੌਰ, ਭੁਪਿੰਦਰ ਸਿੰਘ ਤੱਗੜ, ਪੂਜਾ ਗਰਗ, ਜਗਸੀਰ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ, ਜੀ.ਓ.ਜੀ ਮੱਖਣ ਸਿੰਘ, ਡਾ. ਗੁਰਸੇਵਕ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਸਰਪੰਚ ਜਸਪਾਲ ਕੌਰ, ਐਸ.ਐਮ.ਸੀ ਚੇਅਰਮੈਨ ਲਖਵਿੰਦਰ ਕੌਰ ਅਤੇ ਸਮੂਹ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply