ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਾਂਤੀ ਅਤੇ ਅਹਿੰਸਾ ਦੇ ਮਸੀਹਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150 ਵੀ ਜੈਯੰਤੀ ਨੂੰ
ਸਮਰਪਿਤ ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਕਚਰੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਵਿੱਚ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੰ ਸਕੂਲ ਪ੍ਰਿੰਸੀਪਲ ਰਕੇਸ਼ ਗੋਇਲ ਅਤੇ ਕਮਲ ਗੋਇਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਦੌਰਾਨ ਬੱਚਿਆਂ ਨੇ ਹੱਥਾਂ ਵਿੱਚ ਜਾਗਰੂਕਤਾ ਮਾਟੋ ਫੜ ਕੇ ਲੋਕਾਂ ਨੂੰ ਪਲਾਸਟਿਕ, ਥਰਮੋਕੋਲ ਆਦਿ ਵਰਤਣ ਤੋਂ ਪਰਹੇਜ਼ ਕਰਨ ਦੇ ਨਾਲ-ਨਾਲ ਕੱਪੜੇ ਵਾਲੇ ਬੈਗ ਵਰਤਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਪੁਲਿਸ ਥਾਣਾ ਚੀਮਾ ਤੋਂ ਮੁਲਾਜ਼ਮ ਵੀ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media