ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤਕੀਪੁਰ ਵਿਖੇ ਮਹਾਤਮਾ ਗਾਂਧੀ ਜੈਅੰਤੀ ਸਬੰਧੀ ਸਰਕਾਰੀ ਸਕੂਲ ਦੇ ਮੁੱਖ
ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਵੱਛ ਭਾਰਤ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਹਰਦੀਪ ਸਿੰਘ ਖਹਿਰਾ ਸੈਨੀਟੇਸ਼ਨ ਵਿਭਾਗ ਅਤੇ ਵਾਟਰ ਅਤੇ ਸੀਵਰੇਜ ਬੋਰਡ ਤੋਂ ਸ਼ੇਰ ਸਿੰਘ ਖੰਨਾ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਵੱਖ ਵੱਖ ਬੁਲਾਰਿਆਂ ਨੇ ਅੱਜ ਦੇ ਦਿਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਉਣ ਦਾ ਤਾਂ ਹੀ ਫਾਇਦਾ ਹੈ, ਜੇਕਰ ਅਸੀਂ ਇਥੋਂ ਕੁੱਝ ਸਿੱਖ ਕੇ ਜਾਵਾਂਗੇ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਵਿੱਚ ਪੀਣ ਵਾਲਾ ਪਾਣੀ ਬਹੁਤ ਹੀ ਸੰਕੋਚ ਨਾਲ ਵਰਤਣਾ ਚਾਹੀਦਾ ਹੈ ਇਸ ਪੀਣ ਵਾਲੇ ਪਾਣੀ ਦੀ ਬੂੰਦ ਬੂੰਦ ਸਾਡੇ ਜੀਵਨ ਲਈ ਅੰਮ੍ਰਿਤ ਹੈ ਅਤੇ ਸਰਕਾਰ ਵਲੋਂ ਸਾਨੂੰ ਪੀਣ ਵਾਲਾ ਸ਼ੁਧ ਪਾਣੀ ਅਤੇ ਸੀਵਰੇਜ ਆਦਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਸੀਵਰੇਜ ਪਾਈਪਾਂ ਅੰਦਰ ਆਪਣੇ ਪਸ਼ੂਆਂ ਦਾ ਗੋਹਾ ਪੋਲੋਥੀਨ ਆਦਿ ਨਹੀਂ ਪਾਉਣੇ ਚਾਹੀਦੇ ਇਹ ਸਭ ਕੁੱਝ ਪਾਉਣ ਨਾਲ ਸਾਡਾ ਸੀਵਰੇਜ ਸਿਸਟਮ ਪੂਰੀ ਤਰਾਂ ਜਾਮ ਹੋ ਜਾਂਦਾ ਹੈ ਜਿਸ ਨੂੰ ਖੋਲਣ ਸਮੇਂ ਬਹੁਤ ਹੀ ਸੀਵਰਮੈਨਾਂ ਦੀ ਜਾਨ ਵੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਅੱਜ ਤੋਂ ਸਾਰੇ ਸਹੁੰ ਖਾ ਕੇ ਪ੍ਰਣ ਕਰਦੇ ਹਾਂ ਕਿ ਕਦੇ ਵੀ ਅਸੀਂ ਪੋਲੀਥੀਨ ਦੀ ਵਰਤੋਂ ਨਹੀਂ ਕਰਾਂਗੇ, ਸੈਮੀਨਾਰ ਸਮੇਂ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਵੇਂ ਕਿ ਚਾਰਟ ਮੁਕਾਬਲੇ, ਭਾਸ਼ਣ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ ਆਦਿ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਗਾਂਧੀ ਜਯੰਤੀ ਮੌਕੇ ਸਕੂਲ ਵਿਚ ਬੂਟੇ ਵੀ ਲਾਏ ਗਏ।
ਇਸ ਮੌਕੇ ਗੁਰਮੀਤ ਸਿੰਘ ਪਲਾਸੌਰ, ਸਤਨਾਮ ਸਿੰਘ, ਪੂਜਾ ਰਾਣੀ, ਮਨਦੀਪ ਕੌਰ, ਜਸਪ੍ਰੀਤ ਕੌਰ, ਚੰਦਰ ਸੇਖਰ, ਨਵਪ੍ਰੀਤ ਕੌਰ, ਰੇਖਾ ਰਾਣੀ, ਕਰਨੈਲ ਸਿੰਘ ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media