Tuesday, September 22, 2026

ਸ.ਸ.ਸ ਸਕੂਲ ਟਪਿਆਲਾ ਵਿਖੇ ਮਨਾਈ ਗਾਂਧੀ ਜੈਅੰਤੀ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀਅਰ ਸੈਕੰਡਰੀ ਟਪਿਆਲਾ ਵਿਖੇ ਵਾਈਸ ਪ੍ਰਿੰਸੀਪਲ ਕਾਬਲ ਸਿੰਘ ਦੀ PUNJ0310201909ਅਗਵਾਈ `ਚ ਸਕੂਲ ਅਧਿਆਪਕਾਵਾਂ ਅਤੇ ਵਿਦਿਆਰਥੀਆਂ ਵਲੋਂ ਗਾਂਧੀ ਜੈਅੰਤੀ ਦੀ 150ਵੀਂ ਵਰ੍ਹੇਗੰਢ ਮਨਾਈ ਗਈ।ਸਕੂਲ ਅਧਿਆਪਕਾ ਸ੍ਰੀਮਤੀ ਨੀਲਮ ਕੌਰ ਅਨੁਸਾਰ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਨਾਟਕ `ਸਵੱਛ ਅਭਿਆਨ` ਦਾ ਮੰਚਨ ਕੀਤਾ ਗਿਆ ਅਤੇ ਸਕੂਲ ਨੂੰ ਸੁੰਦਰ ਬਣਾਉਣ ਲਈ ਸਕੂਲ ਸਟਾਫ ਅਤੇ ਵਿਦਿਆਰਥਣਾਂ ਵਲੋਂ ਸਵੱਛ ਅਭਿਆਨ ਵੀ ਚਲਾਇਆ ਗਿਆ।ਉਪਰੰਤ ਸਕੂਲ ਦੇ ਵਾਈਸ ਪ੍ਰਿੰਸੀਪਲ ਕਾਬਲ ਸਿੰਘ ਨੇ ਸਟਾਫ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਕੀਤੀ।ਇਸ ਮੌਕੇ ਸਕੂੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply