ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਟਾਰੀ ਸਰਹੱਦ ਨੇੜਲੇ ਪਿੰਡ ਭੂਸੇ
ਦੀਆਂ ਸੰਗਤਾਂ ਨੇ ਰਸਦਾਂ ਭੇਟ ਕੀਤੀਆਂ।ਹਰ ਸਾਲ ਦੀ ਤਰ੍ਹਾਂ ਬਾਬਾ ਹਰਭਜਨ ਸਿੰਘ ਭੂਸੇ ਸੇਵਾਦਾਰ ਗੁਰਦੁਆਰਾ ਸਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਬਘੇਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ।ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਸੰਗਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਇਸ ਮਹਾਨ ਲੰਗਰ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਅਤੇ ਇਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ।ਰਸਦ ਸੇਵਾ ਲੈ ਕੇ ਪੁੱਜੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਨੇਜਰ ਮਨਜਿੰਦਰ ਸਿੰਘ ਮੰਡ ਅਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮਾਸਟਰ ਬਲਦੇਵ ਸਿੰਘ ਅਤੇ ਹੋਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media