ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇ. ਐਸ ਮੱਖਣ ਨਾਂ ਦੇ ਇਕ ਗਾਇਕ ਵੱਲੋਂ ਆਪਣੇ
ਕਕਾਰ ਉਤਾਰਨ ਅਤੇ ਇਸ ਘਟਨਾ ਨੂੰ ਸ਼ੋਸ਼ਲ ਮੀਡੀਆ ’ਤੇ ਪ੍ਰਚਾਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਕੇ. ਐਸ ਮੱਖਣ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ।ਆਪਣੇ ਨਿੱਜੀ ਮੁਫਾਦਾਂ ਖਾਤਰ ਅਜਿਹਾ ਕਰਕੇ ਉਸ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ।ਲੌਂਗੋਵਾਲ ਨੇ ਆਖਿਆ ਕਿ ਧਰਮ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਅਤੇ ਮਰਯਾਦਾ ਇਕ ਜੀਵਨ ਜਾਚ ਵਜੋਂ ਹੈ।ਸਾਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਸਿੱਖ ਰਹਿਣੀ ’ਤੇ ਅਡਿੱਗ, ਅਡੋਲ ਰਹਿੰਦਿਆਂ ਪੁਰਾਤਨ ਸਿੱਖਾਂ ਨੇ ਆਪਣੀਆਂ ਸ਼ਹਾਦਤਾਂ ਦੇਣੀਆਂ ਤਾਂ ਪ੍ਰਵਾਨ ਕਰ ਲਈਆਂ ਸਨ ਪਰੰਤੂ ਸਿੱਖੀ ਨਹੀਂ ਛੱਡੀ।ਸਿੱਖ ਸ਼ਾਨਾਮੱਤੇ ਵਿਰਸੇ ਦੇ ਵਾਰਸ ਹਨ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਉਹ ਜ਼ੁਲਮਾਂ, ਸਿਤਮਾਂ ਦੀ ਹਨ੍ਹੇਰੀ ਵਿਚ ਵੀ ਕਦੇ ਨਹੀਂ ਡੋਲੇ।ਉਨ੍ਹਾਂ ਕਿਹਾ ਕਿ ਕੇ. ਐਸ ਮੱਖਣ ਨੇ ਭਾਰੀ ਅਵੱਗਿਆ ਕੀਤੀ ਹੈ ਅਤੇ ਉਸ ਨੂੰ ਅਜਿਹੀ ਹਰਕਤ ਕਰਨ ਤੋਂ ਪਹਿਲਾਂ ਇਤਿਹਾਸ ਵੱਲ ਝਾਤੀ ਮਾਰਨੀ ਚਾਹੀਦੀ ਸੀ।
Check Also
ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …
Punjab Post Daily Online Newspaper & Print Media