ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਪ੍ਰਿੰਸੀਪਲ ਡਾ: ਅਮਰਪਾਲੀ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿਚ ਵਿਦਿਆਰਥੀਆਂ ਨੇ ਕਵਿਤਾ ਅਤੇ ਭਜਨ ਪੇਸ਼ ਕੀਤੇ। ਰਾਸ਼ਟਰਪਿਤਾ ਦੇ ਜੀਵਨ ਸੰਬੰਧੀ ਵਿਦਿਆਰਥੀਆਂ ਵਲੋਂ ਇੱਕ ਲਘੁ ਨਾਟਕ ਵੀ ਪੇਸ਼ ਕੀਤਾ ਗਿਆ।ਪਿ੍ਰੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਤੋਂ ਸੇਧ ਲੈਂਦਿਆਂ ਜੀਵਨ ਵਿੱਚ ਸੱਚ ਬੋਲਣ ਅਤੇ ਕਿਸੇ ਦਾ ਬੁਰਾ ਨਾ ਚਾਹੁਣ ਦੀ ਵੀ ਪ੍ਰੇਰਨਾ ਦਿੱਤੀ । ਇਸ ਮੌਕੇ ਸ਼੍ਰੀਮਤੀ ਲਵਲੀ, ਸ਼੍ਰੀਮਤੀ ਸਿਮਰਤ ਅਤੇ ਸਮੂਹ ਸਕੂਲ ਦਾ ਸਟਾਫ ਹਾਜਰ ਸੀ ।
Check Also
ਸੰਤ ਬਾਬਾ ਤੇਜਾ ਸਿੰਘ ਜੀ ਦੀ 60ਵੀਂ ਸਲਾਨਾ ਬਰਸੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ, ਬੜੂ ਸਾਹਿਬ ਵਲੋਂ 20ਵੀਂ ਸਦੀ ਦੇ ਮਹਾਨ …