ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਵਿਚਾਰਿਆ ਜਾਵੇਗਾ ਮਾਮਲਾ – ਜਥੇਦਾਰ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਪ੍ਰਚਾਰਕਾਂ ਅਤੇ ਬੁਧੀਜੀਵੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਢੱਡਰੀਆਂਵਾਲੇ ਵਲੋਂ ਮਾਈ ਭਾਗੋ ਜੀ ਸੰਬੰਧੀ ਕੂੜ ਪ੍ਰਚਾਰ ਕਰਨ ਦੀ ਸ਼ਿਕਾਇਤ ਕਰਦਿਆਂ ਉਨਾਂ ਖਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਬਾਰੇ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਅਗਲਾ ਫ਼ੈਸਲਾ ਲਿਆ ਜਾਵੇਗਾ।
ਕਾਰਜਕਾਰੀ ਜਥੇਦਾਰ ਹਰਪੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮਹਿਸੂਸ ਕਰਦਾ ਹੈ ਕਿ ਕੁੱਝ ਪ੍ਰਚਾਰਕਾਂ ਵਲੋਂ ਗੁਰੂ ਪੰਥ ਦਾ ਪ੍ਰਚਾਰ ਕਰਨ ਦੀ ਥਾਂ ਕੌਮ ਵਿਚ ਸ਼ੰਕੇ ਪੈਦਾ ਕੀਤੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਜਰੂਰੀ ਹੈ।ਉਹਨਾਂ ਦਸਿਆ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇੱਕ ਮਤਾ ਪਾਸ ਕਰਦਿਆਂ ਪ੍ਰਚਾਰਕਾਂ ਅਤੇ ਕਵੀਸ਼ਰਾਂ ਨੂੰ ਗੁਰ ਮਰਿਆਦਾ ਦੇ ਦਾਇਰੇ ਅੰਦਰ ਰਹਿ ਕੇ ਪ੍ਰਚਾਰ ਕਰਨ ਅਤੇ ਕੋਈ ਵੀ ਐਸਾ ਪ੍ਰਸੰਗ ਨਾ ਸੁਣਾਉਣ ਦੀ ਹਦਾਇਤ ਕੀਤੀ ਗਈ ਸੀ ਤਾਂ ਕਿ ਸੰਗਤਾਂ ਵਿਚ ਦੁਬਿੱਧਾ ਪੈਦਾ ਨਾ ਹੋਵੇ।
ਪ੍ਰੋ. ਸਰਚਾਂਦ ਸਿੰਘ ਨੇ ਦਸਿਆ ਕਿ ਸਿੱਖ ਪ੍ਰਚਾਰਕਾਂ ਨੇ ਕਿਹਾ ਕਿ ਕਿਹਾ ਕਿ ਬੀਤੇ ਦਿਨੀ ਢਡਰੀਆਂ ਵਾਲੇ ਵਲੋਂ ਪੰਥ ਦੀ ਸਤਿਕਾਰਤ ਹਸਤੀ ਮਾਈ ਭਾਗੋ ਜੀ ਦੇ ਅਕਸ ਨੂੰ ਵਿਘਾੜਣ ਲਈ ਆਪਣੇ ਕੋਲੋਂ ਮਨਘੜਤ ਅਤੇ ਤੱਥਾਂ ਨੂੰ ਤਰੋੜ ਮਰੋੜ ਕੇ ਪੇਸ਼ ਕੀਤਾ ਗਿਆ।ਜੋ ਹਵਾਲਾ ਕਿਸੇ ਵੀ ਇਤਿਹਾਸਕ ਤੇ ਪ੍ਰਮਾਣਿਕ ਸਰੋਤ ਵਿਚ ਨਹੀਂ ਮਿਲਦਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …