ਲੌਂਗੋਵਾਲ, 4 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸ.ਭ.ਸ ਨਗਰ ਖਟਕੜ ਕਲਾਂ ਵਿਖੇ ਹੋਈਆਂ 65ਵੀਆਂ ਪੰਜਾਬ ਪੱਧਰੀ ਸਕੂਲ ਗੇਮਜ਼ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਮ ਵਿੱਚ ਭਾਗ ਲਿਆ।ਜਿਸ ਵਿੱਚ ਅਰਵਿੰਦਰ ਸਿੰਘ ਨੇ 75 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਅਤੇ ਰੁਪਿੰਦਰ ਸ਼ਰਮਾ ਨੇ 52 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਅਰਵਿੰਦਰ ਸਿੰਘ ਨੇ ਆਪਣੀ ਚੋਣ ਰਾਂਚੀ (ਝਾਰਖੰਡ) ਵਿਖੇ ਹੋਣ ਵਾਲੀਆਂ 65ਵੀਆਂ ਸਕੂਲ ਨੈਸ਼ਨਲ ਪੱਧਰੀ ਖੇਡਾਂ ਲਈ ਵੀ ਪੱਕੀ ਕਰਵਾਈ।ਇਨਾਮ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ `ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਡੀ.ਪੀ.ਈ ਮੰਗਤ ਰਾਏ, ਮਨਪ੍ਰੀਤ ਸਿੰਘ ਅਥਲੈਟਿਕਸ ਅਤੇ ਫੁੱਟਬਾਲ ਕੋਚ ਯਾਦਵਿੰਦਰ ਸਿੰਘ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …