ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ
ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ।ਡਿਪਟੀ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਜੇਲ੍ਹਾਂ ਵਿੱਚ ਵੀ ਇਹ ਪੁਰਬ ਮਨਾਉਣ ਦਾ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਵੀ ਆਈਆਂ ਹਨ।
ਸ਼ਰਮਾ ਨੇ ਦੱਸਿਆ ਕਿ ਅੱਜ ਕੇਂਦਰੀ ਜੇਲ੍ਹ ਵਿਚ ਪਾਠ ਦੇ ਭੋਗ ਮਗਰੋਂ ਕੀਰਤਨ ਕੀਤਾ ਗਿਆ, ਉਪਰੰਤ ਭਾਈ ਦਰਸ਼ਨ ਸਿੰਘ ਸਾਸ਼ਤਰੀ ਵੱਲੋਂ ਗੁਰਬਾਣੀ ਦੀ ਕਥਾ ਕੀਤੀ ਗਈ। ਉਨਾਂ ਗੁਰੂ ਸਾਹਿਬ ਦੇ ਜੀਵਨ ਉਤੇ ਚੱਲਣ ਦੀ ਪ੍ਰੇਰਨਾ ਦਿੰਦੇ ਆਪਸ ਵਿਚ ਮਿਲ-ਜੁਲ ਕੇ ਭਾਈਚਾਰੇ ਨਾਲ ਰਹਿਣ ਦਾ ਸੱਦਾ ਦਿੰਦੇ ਸਾਰਿਆਂ ਨੂੰ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ ਬਲਵਿੰਦਰ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਹਾਜ਼ਰ ਸਨ। ਕੈਦੀਆਂ ਨੇ ਆਪ ਲੰਗਰ ਤਿਆਰ ਕੀਤਾ ਅਤੇ ਸਾਰਿਆਂ ਨੇ ਮਿਲ ਕੇ ਛਕਿਆ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media