ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਤਾਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਰੋਸ਼ਨੀ ਤੇ
ਅਵਾਜ ਦਾ ਪ੍ਰੋਗਰਾਮ ਐਸ.ਐਲ.ਭਵਨ ਸਕੂਲ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਵੱਲੋਂ ਗਾਂਧੀ ਜੀ ਦੀ ਜੀਵਨੀ `ਤੇ ਅਧਾਰਤ ਇਕ ਖੂਬਸੂਰਤ ਤੇ ਰੋਸ਼ਨੀ ਤੇ ਅਵਾਜ ਪ੍ਰੋਗਰਾਮ ‘ਗਾਂਧੀ ਇਕ ਗਾਥਾ’ ਦਾ ਮੰਚਨ ਕੀਤਾ ਗਿਆ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਜੋਂ ਪੁੱਜੇ ਅਤੇ ਵਿਦਿਆਰਥੀਆਂ ਨੂੰ ਪੇਸ਼ਕਾਰੀ ਕਰਨ ਲਈ ਇਨਾਮ ਵੀ ਦਿੱਤੇ।ਇਸ ਰੋਸ਼ਨੀ ਤੇ ਅਵਾਜ ਪ੍ਰੋਗਰਾਮ ਵਿੱਚ 700 ਦੇ ਕਰੀਬ ਬੱਚਿਆਂ ਨੇ ਭਾਗ ਲਿਆ।
ਸੋਨੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਸਾਨੂੰ ਸੱਚ ਅਤੇ ਅਹਿੰਸਾ ਦਾ ਰਸਤਾ ਦਿਖਾਇਆ ਸੀ ਜਿਸ ਤੇ ਚੱਲਦੇ ਹੋਏ ਅਸੀਂ ਆਪਣੀ ਆਜ਼ਾਦੀ ਨੂੰ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਸਾਨੂੰ ਸਵੱਛਤਾ ਦਾ ਨਾਅਰਾ ਦਿੱਤਾ ਸੀ। ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖੀਏ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਦੇ ਨਾਲ ਨਾਲ ਪਾਣੀ ਦੀ ਬੱਚਤ ਵੀ ਕਰਨ।
ਇਸ ਮੌਕੇ ਸੁਨੀਲ ਦੱਤੀ ਵਿਧਾਇਕ, ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਐਸ.ਐਲ.ਭਵਨ ਸਕੂਲ ਕਮੇਟੀ ਪ੍ਰਧਾਨ ਅਵਿਨਾਸ਼ ਮੁਹਿੰਦਰੂ, ਪ੍ਰਿੰਸੀਪਲ ਡਾ: ਅਨੀਤਾ ਭੱਲਾ, ਜੁਗਲ ਕਿਸ਼ੋਰ ਸ਼ਰਮਾ, ਪੀ.ਕੇ ਸ਼ਰਮਾ, ਪਿੰ੍ਰੰਸੀਪਲ ਨਾਨਕ ਸਿੰਘ, ਅਸ਼ੋਕ ਸੇਠੀ ਤੇ ਵੀ.ਪੀ ਲੂੰਬਾ ਵੀ ਹਾਜਰ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media