ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਉਹ ਕੰਮ ਜੋ ਪਿਛਲੇ ਲੰਮੇ ਸਮੇਂ ਤੋਂ ਨਹੀਂ ਹੋ ਰਹੇ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ
ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਹ ਸਾਰੇ ਕੰਮਾਂ ਨੂੰ ਉਨ੍ਹਾਂ ਵੱਲੋਂ ਦੋਰਾ ਕਰਕੇ ਸ਼ੁਰੂ ਕੀਤਾ ਜਾ ਰਿਹਾ ਹੈ।ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪਠਾਨਕੋਟ ਦੇ ਵਾਰਡ ਨੰਬਰ 12 ਵਿਖੇ ਸਵਾਮੀ ਮੰਦਿਰ ਵਾਲੀ ਗਲੀ ਦੇ ਨਿਰਮਾਣ ਕਾਰਜ ਦਾ ਸੁਭਅਰੰਭ ਕਰਨ ਮਗਰੋਂ ਕੀਤਾ।ਵਾਰਡ ਨੰਬਰ 12 ਦੇ ਕੌਂਸਲਰ ਜੋਗਿੰਦਰ ਪਹਿਲਵਾਨ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਵਾਰਡ ਨੰਬਰ 12 ਅਤੇ 13 ਦਾ ਦੋਰਾ ਕੀਤਾ ਗਿਆ ਹੈ ਅਤੇ ਲੋਕਾਂ ਨਾਲ ਗੱਲਬਾਤ ਕਰ ਕੇ ਵਾਰਡਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਦੱਸਿਆ ਕਿ ਅੱਜ ਵਾਰਡ ਨੰਬਰ 12 ਦੀ ਸਵਾਮੀ ਮੰਦਿਰ ਵਾਲੀ ਗਲੀ ਜੋ ਕਿ ਪਿਛਲੇ ਕਰੀਬ 5 ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ ਦਾ ਅੱਜ ਨਿਰਮਾਣ ਕਾਰਜ ਅਰੰਭ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਕਾਰਜ ਤੇ ਕਰੀਬ 14 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਹਰੇਕ ਗਲੀ ਮੁਹੱਲੇ ਅਤੇ ਪਿੰਡ ਪਿੰਡ ਉਹ ਆਪ ਦੋਰੇ ਕਰ ਰਹੇ ਹਨ ਅਤੇ ਜੋ ਵਿਕਾਸ ਕਾਰਜ ਲੰਮੇ ਸਮੇਂ ਤੋਂ ਲਟਕੇ ਹੋਏ ਹਨ ਉਨ੍ਹਾਂ ਵਿਕਾਸ ਕਾਰਜਾਂ ਨੂੰ ਸੁਰੂ ਕੀਤਾ ਜਾ ਰਿਹਾ ਹੈ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰੂਪ ਲਾਲ ਠੇਕੇਦਾਰ, ਕਿਸ਼ਨ ਕਵਾੜੀਆ, ਗਿਆਨ ਚੰਦ, ਸਵਰਣ ਦਾਸ, ਡਾ. ਤੀਰਥ ਅਤੇ ਹੋਰ ਵਾਰਡ ਨਿਵਾਸੀ ਵੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media