Monday, September 21, 2026

ਸਰਕਾਰੀ ਮਾਡਲ ਸੀਨੀਅਰ ਸਕੂਲ ਦੇ ਬੱਚਿਆਂ ਨੂੰ ਪਰਾਲੀ ਦੇ ਪ੍ਰਦੂਸ਼ਣ ਤੋਂ ਕੀਤਾ ਜਾਗਰੂਕ

ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ PUNJ0510201906ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੇ ਬਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੂਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕੀਤਾ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਣ ਲਈ ਅਸ਼ਵਨੀ ਕੁਮਾਰ ਸ਼ਰਮਾ ਤੇ ਰਾਕੇਸ਼ ਕੁਮਾਰ ਨੇ ਅਹਿਮ ਯੋਗਦਾਨ ਪਾਇਆ।ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਮਨਜੀਤ ਕੌਰ ਖੇਤੀ ਉਪ ਨਿਰੀਖਕ, ਸਾਹਿਲ ਕੁਮਾਰ, ਬਲਵਿੰਦਰ ਕੁਮਾਰ, ਮਨਦੀਪ ਹੰਸ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ) ਸਕੂਲ ਦੇ ਚਾਰ ਬੱਚਿਆਂ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
         ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ. ਅਮਰੀਕ ਸਿੰਘ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕਰਨ। ਡਾ. ਮਨਦੀਪ ਕੌਰ ਤੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਬਿਨਾਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।ਅਖੀਰ ਵਿੱਚ ਅਸ਼ਵਨੀ ਕੁਮਾਰ ਸ਼ਰਮਾ ਨੇ ਸਕੂਲ ਦੇ ਸਮੁੱਚੇ ਸਟਾਫ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply