ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-
ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਪੁੱਜੇ ਮਾਨਯੋਗ ਜਸਟਿਸ ਸ੍ਰੀ ਰਾਜਬੀਰ ਸੈਹਰਾਵਤ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਪ੍ਰਸਾਸ਼ਨਿਕ ਜੱਜ ਸ਼ੈਸ਼ਨ ਡਵੀਜ਼ਨ ਪਠਾਨਕੋਟ ਨੇ ਇਸ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ।ਕੈਂਪ ਵਿੱਚ ਵਕੀਲਾਂ ਅਤੇ ਸਟਾਫ ਨੇ ਵੀ ਹਿੱਸਾ ਲਿਆ ਅਤੇ ਖੂਨਦਾਨ ਕੀਤਾ।ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ- ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਦੀਪਕ ਹਿਲੋਰੀ ਐਸ.ਐਸ.ਪੀ ਪਠਾਨਕੋਟ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸੈਣੀ ਵੀ ਮੋਜੂਦ ਸਨ ।
ਜਿਕਰਯੋਗ ਹੈ ਕਿ ਮੁੱਖ ਮਹਿਮਾਨ ਦਾ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਕੀਤਾ ਗਿਆ ਅਤੇ ਉਨਾਂ ਨੇ ਪ੍ਰੇਡ ਦਾ ਨਿਰੀਖਣ ਕੀਤਾ।ਇਸ ਮਗਰੋਂ ਮੁੱਖ ਮਹਿਮਾਨ ਵੱਲੋਂ ਕੋਰਟ ਕੰਪਲੈਕਸ ਵਿੱਚ ਲਗਾਈਆਂ ਗਈਆਂ ਕੋਰਟਾਂ, ਵਕੀਲਾਂ ਦੇ ਚੈਂਬਰ, ਪਾਰਕਿੰਗ ਏਰੀਆ ਆਦਿ ਸਥਾਨਾਂ ਦਾ ਵੀ ਨਿਰੀਖਣ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media