ਲੌਂਗੋਵਾਲ, 5 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ ) ਲੌਂਗੋਵਾਲ ਵਿਖੇ ਪੜੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਦੇ ਤਹਿਤ ਵਿਗਿਆਨ ਮੇਲਾ ਲਗਾਇਆ ਗਿਆ।ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਗਿਆਨਕ ਕਿਰਿਆਵਾਂ ਕਰਕੇ ਵਿਖਾਈਆਂ।ਮੇਲੇ ਦਾ ਨਿਰੀਖਣ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਕਮੇਟੀ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੇ ਕੀਤਾ ਅਤੇ ਬੱਚਿਆਂ ਦੀ ਕਾਰਜ਼ੁਗਾਰੀ ਦੀ ਸ਼ਲਾਘਾ ਕੀਤੀ।ਸਾਇੰਸ ਅਧਿਆਪਿਕਾਵਾਂ ਸੁਮਿਤ ਸ਼ਰਮਾ, ਸੀਮਾ ਰਾਣੀ, ਮੀਨਾਕਸ਼ੀ, ਐਸ.ਐਲ.ਏ ਹਰਮੀਤ ਸਿੰਘ ਦੀ ਅਗਵਾਈ ਹੇਠ ਬੱਚਿਆਂ ਨੇ ਵਿਗਿਆਨ ਦੀ ਰੌਚਕ ਜਾਣਕਾਰੀ ਦਿੱਤੀ।ਇਸ ਸਮੇਂ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ, ਮੈਡਮ ਗੁਰਪ੍ਰੀਤ ਕੌਰ ਧਾਲੀਵਾਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …