ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਪੇਟਿੰਗ ਵਰਕਸ਼ਾਪ ਲਗਾਈ ਗਈ ।ਜਿਸ ਦਾ ਉਦਘਾਟਨ ਆਰਟ ਗੈਲਰੀ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਆਰਕੀਟੈਕਟ ਨੇ ਕੀਤਾ।ਇਸ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ ਤੇ ਹੋਰ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਇਹ ਵਰਕਸ਼ਾਪ 6 ਅਕਤੂਬਰ ਤੱਕ ਚੱਲੇਗੀ।
ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਦਰਸਾਉਂਦੀ ਇਹ ਵਰਕਸ਼ਾਪ ਉਤਰੀ ਖੇਤਰ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਹੈ।ਜਿਸ ਵਿੱਚ ਪੰਜਾਬ ਦੇ 10 ਨਾਮਵਰ ਕਲਾਕਾਰ ਭਾਗ ਲੈ ਰਹੇ ਹਨ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਪ੍ਰਦਰਸ਼ਿਤ ਕਰਨਗੇ।
ਚੇਅਰਮੈਨ ਮਹਿੰਦਰਜੀਤ ਸਿੰਘ ਨੇ ਵਿੱਚ ਭਾਗ ਲੈ ਰਹੇ ਕਲਾਕਾਰਾਂ ਡਾ. ਅਜੀਤ ਸਿੰਘ ਜੱਬਲ, ਅਸ਼ਵਨੀ ਕੁਮਾਰ ਵਰਮਾ, ਭੁਪਿੰਦਰ ਸਿੰਘ ਨੰਦਾ, ਗੁਰਸ਼ਰਨ ਕੌਰ, ਇੰਦਰਪ੍ਰੀਤ ਕੌਰ, ਡਾ. ਜਸਪਾਲ ਸਿੰਘ, ਕਰਮਜੀਤ ਸਿੰਘ, ਮਦਨਲਾਲ, ਸੁਖਪਾਲ ਸਿੰਘ ਅਤੇ ਟੀਨਾ ਸ਼ਰਮਾ ਆਦਿ ਦੀ ਸ਼ਲ਼ਾਘਾ ਕੀਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media