ਧੂਰੀ, 6 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਰੈਗੁਲਰ ਅਤੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਸਫਾਈ
ਮਜਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾ ਕੇ ਹੱਲ ਕਰਵਾਉਣ ਅਤੇ ਪੰਜਾਬ ਵਿੱਚੋਂ ਠੇਕੇਦਾਰੀ ਸਿਸਟਮ ਦਾ ਪੂਰੀ ਤਰ੍ਹਾਂ ਖਾਤਮਾ ਕਰਵਾਉਣ ਅਤੇ ਸਫਾਈ ਮਜਦੂਰਾਂ ਦੀ ਸਿੱਧੇ ਤੌਰ `ਤੇ ਸਰਕਾਰੀ ਭਰਤੀ ਕਰਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਫਾਈ ਮਜਦੂਰ ਯੂਨੀਅਨ ਨਗਰ ਕੌਂਸਲ ਧੂਰੀ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਪੁੱਜੇ ਸਫਾਈ ਸੇਵਕ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕੀਤੀ।ਉਹਨਾਂ ਕਿਹਾ ਕਿ ਸਫਾਈ ਮਜਦੂਰਾਂ ਨਾਲ ਕਿਸੇ ਕਿਸਮ ਦੀ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਨੇ ਸਰਕਾਰੀ ਅਮਲੇ ਨੂੰ ਸਫਾਈ ਮਜਦੂਰਾਂ ਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।ਧੂਰੀ ਸਫਾਈ ਮਜਦੂਰ ਯੂਨੀਅਨ ਵੱਲੋਂ ਚੇਅਰਮੈਨ ਗੇਜਾ ਰਾਮ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਮੁਨੀਸ਼ ਕੁਮਾਰ ਵੈਦ, ਬਲਦੇਵ ਸਿੰਘ, ਸਤੀਸ਼ ਕੁਮਾਰ ਕਾਰਜ ਸਾਧਕ ਅਫਸਰ, ਨਗਰ ਕੌਂਸਲ ਪ੍ਰਧਾਨ ਸੰਦੀਪ ਤਾਇਲ, ਅਮਰੀਕ ਸਿੰਘ ਕਾਲਾ ਅਤੇ ਅਸ਼ਵਨੀ ਧੀਰ ਕੌਂਸਲਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media