Tuesday, November 24, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਕਲਕੱਤਾ ’ਚ ਪੰਡਾਲ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਇਕ SGPCਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ ’ਚ ਨਾਰਦਰਨ ਪਾਰਕ ’ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਦਾ ਹੈ।ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਸ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਕਾਰਵਾਈ ਸਿੱਖ ਰਵਾਇਤਾਂ, ਪ੍ਰੰਪਰਾਵਾਂ ਅਤੇ ਸਿਧਾਂਤਾਂ ਦੇ ਉਲਟ ਹੈ।ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ।ਅਜਿਹਾ ਕਰਨ ਵਾਲਿਆਂ ਨੂੰ ਸਿੱਖ ਰਵਾਇਤਾਂ, ਮਾਨਤਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਸੀ।ਉਨਾਂ ਨੇ ਕਿਹਾ ਕਿ ਇਸ ਸਬੰਧ ਵਿਚ ਕਲਕੱਤਾ ਵਿਖੇ ਗੁਰਦੁਆਰਾ ਬੜਾ ਸਿੱਖ ਸੰਗਤ ਦੇ ਪ੍ਰਬੰਧਕਾਂ ਨੂੰ ਪੜਤਾਲ ਲਈ ਕਿਹਾ ਗਿਆ ਹੈ।ਇਸ ਤੋਂ ਇਲਾਵਾ ਸਿੱਖ ਮਿਸ਼ਨ ਕਲਕੱਤਾ ਦੇ ਇੰਚਾਰਜ ਵੀ ਪੜਤਾਲ ’ਚ ਸਹਿਯੋਗ ਕਰਨਗੇ।ਲੌਂਗੋਵਾਲ ਨੇ ਵਰਤਮਾਨ ਸਮੇਂ ’ਚ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦੇ ਚਲਨ ’ਤੇ ਵੀ ਚਿੰਤਾ ਪ੍ਰਗਟ ਕੀਤੀ ਹੈ।
    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਇਕ ਗਾਂ ਦੀ ਤਸਵੀਰ ਉੱਪਰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਲਗਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਵੀ ਨਿੰਦਾ ਕੀਤੀ ਹੈ।ਉਨ੍ਹਾਂ ਆਖਿਆ ਕਿ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਈ ਵਾਰ ਸਾਈਬਰ ਕਰਾਇਮ ਵਿਭਾਗ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਮਾਮਲਿਆਂ ਸਬੰਧੀ ਕਾਰਵਾਈ ਲਈ ਲਿਖਿਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਹੋਣਾ ਇਹ ਚਾਹੀਦਾ ਹੈ ਕਿ ਜਦੋਂ ਵੀ ਕੋਈ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਪੋਸਟ ਸਾਹਮਣੇ ਆਵੇ ਤਾਂ ਸਰਕਾਰ ਦਾ ਸਾਈਬਰ ਕਰਾਇਮ ਸੈਲ ਤੁਰੰਤ ਹਰਕਤ ਵਿਚ ਆਵੇ।

Check Also

ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …

Leave a Reply