ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰਾਂਝਾ ਬਖ਼ਸ਼ੀ,
ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ. ਸ਼ੀਸਪਾਲ ਮਲਿਕ ਅਤੇ ਐਸ.ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਮਾਲਪੁਰ ਨੇ ਦਾਅਵਾ ਕੀਤਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਹਰਿਆਣਾ ਵਿੱਚ ਦੁਬਾਰਾ ਸਰਕਾਰ ਬਣਾਏਗੀ।
ਇਹ ਭਾਜਪਾ ਲੀਡਰ ਹਰਿਆਣਾ ਦੀ ਵਿਧਾਨ ਸਭਾ ਸੀਟ ਚੀਕਾ ਤੋਂ ਭਾਜਪਾ ਦੇ ਉਮੀਦਵਾਰ ਰਵੀ ਕੁਮਾਰ ਤਾਰਾ ਵਾਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਹਰਿਆਣਾ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਇਨ੍ਹਾਂ ਭਾਜਪਾ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਜੋ 75 ਤੋਂ ਪਾਰ ਦਾ ਅੰਕੜਾ ਦਿੱਤਾ ਗਿਆ ਹੈ ਉਹ ਬਿਲਕੁੱਲ ਸਹੀ ਸਾਬਤ ਹੋਵੇਗਾ ਅਤੇ ਹਰਿਆਣਾ ਵਿੱਚ ਭਾਜਪਾ ਦੁਬਾਰਾ ਸੱਤਾ ਵਿੱਚ ਆਵੇਗੀ।
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਲਹਿਰੀ ਸਿੰਘ, ਤਰਜਿੰਦਰ ਸਿੰਘ ਸਾਦੀਹਰੀ, ਜਗਤਾਰ ਸਿੰਘ ਸੰਗਰੂਰ, ਬਲਜੀਤ ਸਿੰਘ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media