Thursday, September 3, 2026

ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ ਲਗਾਇਆ ਜਾਵੇਗਾ ਮੁਫਤ ਮੈਡੀਕਲ ਚੈਕਅਪ ਕੈਂਪ

ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ PUNJ0610201912ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਮੁਫਤ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੈਡੀਕਲ ਚੈੱਕ-ਅੱਪ ਕੈਂਪ ਦੌਰਾਨ ਸਿਹਤ ਵਿਭਾਗ ਵਲੋਂ ਡਾ. ਜਗਮੋਹਨ ਸਿੰਘ, ਮੈਡੀਕਲ ਮਾਹਿਰ, ਡਾ. ਸੰਜੀਵ ਅਗਰਵਾਲ ਅੱਖਾਂ ਦੇ ਮਾਹਿਰ, ਡਾ. ਦਿਨੇਸ਼ ਕੁਮਾਰ ਈ.ਐਨ.ਟੀ. ਮਾਹਿਰ, ਡਾ. ਹਰਬੰਸ ਸਿੰਘ, ਹੱਡਿਆਂ ਦੇ ਮਾਹਿਰ ਅਤੇ ਸ੍ਰੀਮਤੀ ਲਵਲੀਨ ਅਪਥਾਲਮਿਕ ਅਫਸਰ ਵਲੋਂ 247 ਵਿਅਕਤੀਆਂ ਦਾ ਮੁਫਤ ਮੈਡੀਕਲ ਚੈੱਕ ਅੱਪ ਕੀਤਾ ਜਾਵੇਗਾ।
                ਸ੍ਰੀਮਤੀ ਨਿਤਿਕਾ ਵਰਮਾ ਚੀਫ ਜੁਡਿਸ਼ੀਅਲ ਮੈਜੀਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਦੱਸਿਆ ਕਿ ਮਾਨਸਿਕ ਤੌਰ ਤੇ ਅਪੰਗ ਵਿਅਕਤੀਆਂ ਲਈ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ ਵਲੋ਼ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹਿਆਂ ਹਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply