Friday, July 24, 2026

ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਥਾਂ ਪੰਚਾਇਤਾਂ ਰਾਹੀਂ ਹੋਵੇ – ਕਾਮਰੇਡ ਗੋਬਿੰਦ ਛਾਜਲੀ

ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਆਗੂ ਕਾਮਰੇਡ ਗੋਬਿੰਦ ਸਿੰਘ Gobind Chhajliਛਾਜਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਥਾਂ ਤੇ ਪੰਚਾਇਤਾਂ ਰਾਹੀਂ ਕੀਤੀ ਜਾਣੀ ਚਾਹੀਦੀ ਹੈ।ਆੜਤੀ ਵਰਗ ਨੂੰ ਫਸਲਾਂ ਦੇ ਖਰੀਦ ਪ੍ਰਬੰਧ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਅਤੇ ਆੜ੍ਹਤੀ ਵਰਗ ਨੂੰ ਦਿੱਤਾ ਜਾਂਦਾ ਕਮਿਸ਼ਨ ਪੰਚਾਇਤਾਂ ਨੂੰ ਮਿਲਣਾ ਚਾਹੀਦਾ ਹੈ।ਕਮਿਸ਼ਨ ਦੀ ਇਹ ਰਕਮ ਪੇਂਡੂ ਬੱਚਿਆਂ ਦੀ ਮੁਫਤ ਪੜ੍ਹਾਈ `ਤੇ ਖ਼ਰਚ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਆੜ੍ਹਤੀ ਵਰਗ `ਤੇ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਆੜ੍ਹਤੀ ਵਰਗ ਨੇ ਤਰ੍ਹਾਂ ਤਰ੍ਹਾਂ ਦੇ ਗੈਰਕਾਨੂੰਨੀ ਹੱਥਕੰਡੇ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾਈ ਕਰ ਛੱਡਿਆ ਹੈ ਅਤੇ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਲਈਆਂ ਹਨ। ਇਸ ਹਾਲਤ ਵਿੱਚ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ ਅਤੇ ਪੰਜਾਬ ਦੀਆਂ ਵੱਖ ਵੱਖ ਅਦਾਲਤਾਂ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਖਿਲਾਫ ਕੀਤੇ ਅਜਿਹੇ ਹਜ਼ਾਰਾਂ ਹੀ ਕੇਸ ਚੱਲ ਰਹੇ ਹਨ।ਉਨਾਂ ਕਿਹਾ ਕਿ ਆੜ੍ਹਤੀ ਵਰਗ `ਤੇ ਕਿਸਾਨਾਂ ਦੀ ਨਿਰਭਰਤਾ ਨੂੰ ਖਤਮ ਕਰਨ ਵਾਸਤੇ 10 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਸਰਕਾਰੀ ਬੈਂਕਾਂ ਰਾਹੀਂ ਬਿਨਾਂ ਵਿਆਜ ਕਰਜ਼ੇ ਦਿੱਤੇ ਜਾਣੇ ਚਾਹੀਦੇ ਹਨ।ਉਨ੍ਹਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਸਵਾਲ `ਤੇ ਇਕਮੁੱਠ ਹੋ ਕੇ ਸਾਂਝਾ ਸੰਘਰਸ਼ ਕਰਨ ਦਾ ਸੱਦਾ ਵੀ ਦਿੱਤਾ।
               ਇਸ ਮੌਕੇ ਨਾਥ ਸਿੰਘ ਛਾਜਲੀ, ਅਮਰ ਸਿੰਘ ਰੇਤਗੜ, ਗੋਪੀ ਸਿੰਘ, ਬਿੱਟੂ ਖੋਖਰ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply