Thursday, July 17, 2025
Breaking News

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ – ਤ੍ਰਿਪਤ ਰਜਿੰਦਰ ਬਾਜਵਾ

ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ 5000 ਯਾਤਰੀਆਂ ਨੂੰ ਮਿਲੇਗੀ ਪ੍ਰਵਾਨਗੀ
ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵਬੰਰ ਨੂੰ ਕੀਤਾ ਜਾਵੇਗਾ ਅਤੇ ਸ੍ਰੀ ਨਨਕਾਣਾ PUNJ0710201901ਸਾਹਿਬ ਜਾਣ ਲਈ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਲੈਣ ਲਈ 30 ਦਿਨ ਪਹਿਲਾਂ ਆਪਣਾ ਬਿਨੈ ਪੱਤਰ ਦੇਣਾ ਪਵੇਗਾ ਤੇ ਯਾਤਰਾ ਤੋਂ 10 ਦਿਨ ਪਹਿਲਾ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੀ ਮਿਤੀ ਤੇ ਸਮੇਂ ਬਾਰੇ ਦੱਸਿਆ ਜਾਵੇਗਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਾਨਸਾ ਵਿਖੇ ਆਪਣੇ ਦੌਰੇ ਦੌਰਾਨ ਕੀਤਾ।
              ਕੈਬਨਿਟ ਮੰਤਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਪੂਰੇ ਸਾਲ ਭਰ ਵੱਖ-ਵੱਖ ਵਿਕਾਸ ਕਾਰਜ ਅਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੋਈ ਵੀ ਭਾਰਤ ਵਾਸੀ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਲਈ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 5000 ਯਾਤਰੀਆਂ ਨੂੰ ਜਾਣ ਦੀ ਪ੍ਰਵਾਨਗੀ ਮਿਲੇਗੀ।
             ਬਾਜਵਾ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਸਿੰਘ ਮੋਫਰ, ਚੇਅਰਮੈਨ ਪੰਚਾਇਤ ਸੰਮਤੀ ਜਗਚਾਨਣ ਸਿੰਘ ਅਤੇ ਵਾਈਸ ਚੇਅਰਮੈਨ ਪੰਚਾਇਤ ਸੰਮਤੀ ਸ਼੍ਰੀਮਤੀ ਪਰਮਜੀਤ ਕੌਰ ਦੇ ਅਹੁੱਦਾ ਸਾਂਭਣ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਪਹੁੰਚੇ ਹੋਏ ਸਨ, ਜਿਨ੍ਹਾਂ ਦੀ ਮੌਜੂਦਗੀ ਵਿੱਚ ਤਿੰਨੋਂ ਅਹੁਦੇਦਾਰਾਂ ਨੇ ਆਪਣਾ-ਆਪਣਾ ਅਹੁੱਦਾ ਸੰਭਾਲਿਆ। ਜਿੰਨਾਂ ਨੂੰ ਉਨ੍ਹਾਂ ਨੇ ਅਹੁੱਦਾ ਸੰਭਾਲਣ `ਤੇ ਵਧਾਈ ਵੀ ਦਿੱਤੀ।
 ਕੈਬਨਿਟ ਮੰਤਰੀ ਬਾਜਵਾ ਨੇ ਮਾਨਸਾ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕ ਆਪਣਾ ਪਾਸਪੋਰਟ ਬਣਵਾਉਣ ਅਤੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਗੁਰੂਦੁਆਰਾ ਵਿਖੇ ਜ਼ਰੂਰ ਜਾ ਕੇ ਆਉਣ।ਉਨ੍ਹਾਂ ਕਿਹਾ ਕਿ ਪਾਸਪੋਰਟ ਬਣਵਾਉਣ ਸਬੰਧੀ ਮਾਨਸਾ ਵਿਖੇ ਕੈਂਪ ਵੀ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਰੋਜ਼ਾਨਾ 5000 ਯਾਤਰੀਆਂ ਨੂੰ ਨਨਕਾਣਾ ਸਾਹਿਬ ਵਿਖੇ ਜਾਣ ਲਈ ਪ੍ਰਵਾਨਗੀ ਦਿੱਤੀ ਜਾਵੇਗੀ।
           ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਮਨੋਜ ਬਾਲਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਗੁਰਪ੍ਰੀਤ ਕੌਰ ਗਾਗੋਵਾਲ ਅਤੇ ਵਾਈਸ ਚੇਅਰਮੈਨ ਸਫਾਈ ਕਰਮਚਾਰੀ ਯੁਨੀਅਨ ਪੰਜਾਬ ਰਾਮ ਸਿੰਘ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply