Friday, February 14, 2025

ਦਿੱਲੀ ਦੀ ਲਾਅ ਯੂਨੀਵਰਸਿਟੀ ਵਿੱਚ ਕਰਨੈਲ ਸਿੰਘ ਪੀਰ ਮੁਹੰਮਦ ਪੜ੍ਹਣਗੇ ਪਰਚਾ

Karnail Singhਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਕੌਮਾਂ ਦੇ ਅਜ਼ਾਦੀ ਦੇ ਸੰਘਰਸ਼ ਤੋਂ ਬਾਅਦ ਵਿਸ਼ੇ ਤੇ 27 ਸਤੰਬਰ ਨੂੰ ਇੱਕ ਸੈਮੀਨਾਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸz: ਕਰਨੈਲ ਸਿੰਘ ਪੀਰ ਮੁਹੰਮਦ ਨਵੀਂ ਦਿੱਲੀ ਸਥਿਤ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ”ਕੌਮਾਂ ਦੀ ਅਜ਼ਾਦੀ ਦੇ ਸੰਘਰਸ਼ ਤੋਂ ਬਾਅਦ” ਵਿਸ਼ੇ ਉਪਰ ਹੋ ਰਹੇ ਸੈਮੀਨਾਰ ਵਿੱਚ ਆਪਣੇ ਤਜ਼ਰਬੇ ਸਾਂਝੇ ਕਰਨਗੇ।ਇਹ ਸੈਮੀਨਾਰ 27 ਸਤੰਬਰ ਨੂੰ ਸਵੇਰੇ 10:00 ਵਜੇ ਤੋਂ ਲੈ ਕੇ 5:00 ਵਜੇ ਤੱਕ ਹੋਵੇਗਾ। ਕਰਨੈਲ ਸਿੰਘ ਪੀਰ ਮੁਹੰਮਦ ਤੋਂ ਇਲਾਵਾ ਕੁੱਝ ਹੋਰ ਬੁਲਾਰੇ ਜੋ ਕਿ ਸਾਰਾਜੀਵੋ (ਬੋਸਨਿਆ ਅਤੇ ਹਰਜੰਗੇਵਿਨਾ) ਤੋਂ ਆ ਰਹੇ ਹਨ, ਵੀ ਆਪਣੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਨਗੇ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀ: ਮੀਤ ਪ੍ਰਧਾਨ ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ ਅਤੇ ਦਫਤਰ ਸਕੱਤਰ ਐਡਵੋਕੇਟ ਸz: ਪਰਮਿੰਦਰ ਸਿੰਘ ਢੀਂਗਰਾ ਨੇ ਦੱਸਿਆ ਕਿ ਦੁਨੀਆ ਵਿੱਚ ਜਿੱਥੇ ਕਿਤੇ ਵੀ ਸੰਘਰਸ਼ ਹੋਏ ਹਨ ਉਨ੍ਹਾਂ ਦੇਸ਼ਾਂ ਅੰਦਰ ਸੰਘਰਸ਼ ਦੇ ਬਾਅਦ ਦੇ ਹਾਲਾਤਾਂ ਤੇ ਵਿਚਾਰ ਕਰਨ ਲਈ ਇਹ ਸੈਮੀਨਾਰ ਕੀਤਾ ਜਾ ਰਿਹਾ ਹੈ। ਪੰਜਾਬ ਅੰਦਰ ਸਰਕਾਰੀ ਅੱਤਵਾਦ, ਜਿਸ ਵਿੱਚ ਹਜ਼ਾਰਾਂ ਸਿੱਖਾਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਮਨੁੱਖੀ ਹੱਕਾਂ-ਹਕੂਕਾਂ ਦੀ ਹੋਈ ਭਾਰੀ ਉਲੰਘਣਾ ਦੀ ਜਾਣਕਾਰੀ ਦੇਣ ਲਈ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਵਿਸ਼ੇਸ਼ ਪਰਚਾ ਪੜ੍ਹਿਆ ਜਾਵੇਗਾ। ਇਸ ਸੈਮੀਨਾਰ ਵਿੱਚ ਨੈਸ਼ਨਲ ਲਾਅ ਯੂਨੀਵਰਸਿਟੀ ਦਿੱਲੀ ਦੇ ਉਪ ਕੁਲਪਤੀ ਡਾ. ਰਣਬੀਰ ਸਿੰਘ ਸਵਾਗਤੀ ਭਾਸ਼ਣ ਦੇਣਗੇ, ਜਦਕਿ ਸ੍ਰੀ ਅਮਿਤ ਚੱਢਾ, ਪ੍ਰੋ: ਜੀ.ਐਸ.ਵਾਜਪਾਈ, ਸ੍ਰੀ ਅਸਮਾਲੋਨ ਅਤੇ ਮਨੀਸ਼ਾ ਬਹਿਲ ਤੋਂ ਇਲਾਵਾ ਕਈ ਹੋਰ ਵਿਦਵਾਨ ਸੈਮੀਨਾਰ ਨੂੰ ਸੰਬੋਧਨ ਕਰਨਗੇ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …

Leave a Reply