ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ) – ਪੰਜਾਬ ਵਿੱਚ 21 ਅਕਤੂਬਰ ਨੂੰ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਅਤੇ ਦਾਖਾ ਦੀਆਂ ਚਾਰ
ਸੀਟਾਂ `ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਮਜੀਠਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਹੈ ਕਿ ਆਮ ਜਨਤਾ ਨੇ ਕਾਂਗਰਸ ਸਰਕਾਰ `ਤੇ ਵਿਸ਼ਵਾਸ਼ ਤੇ ਭਰੋਸਾ ਪ੍ਰਗਟ ਕਰਦਿਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਸੀਟਾਂ ਵਿਚੋਂ 8 ਸੀਟਾਂ `ਤੇ ਕਾਂਗਰਸ ਦੇ ਉਮੀਦਵਾਰਾਂ ਜਿਤਾਇਆ ਸੀ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਅਤੇ ਸੁਚੱਜੀ ਅਗਵਾਈ ਹੇਠ ਪੰਜਾਬ ਦੇ ਸਾਰੇ ਹਲਕਿਆਂ ਵਿੱਚ ਵਿਕਾਸ ਦਾ ਗ੍ਰਾਫ ਬਹੁਤ ਤੇਜ਼ੀ ਨਾਲ ਉਪਰ ਵੱਧ ਵੱਲ ਰਿਹਾ ਹੈ।ਸੋ ਪੰਜਾਬ ਸਰਕਾਰ ਦੀਆਂ ਇਹਨਾਂ ਉਪਲੱਬਧੀਆਂ ਸਦਕਾ ਜ਼ਿਮਨੀ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ।ਉਹਨਾਂ ਦਾਅਵਾ ਕੀਤਾ ਕਿ ਪਿੱਛਲੇ 10 ਸਾਲਾਂ `ਚ ਪਛੜ ਚੁੱਕੇ ਪੰਜਾਬ ਨੂੰ ਕਾਂਗਰਸ ਹੀ ਵਿਕਾਸ ਅਤੇ ਤਰੱਕੀ ਦੀਆਂ ਲੀਹਾਂ `ਤੇ ਲਿਜਾ ਸਕਦੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media